ਦਿੱਲੀ ਵਿੱਚ ਜਾਰੀ ਆਰਡੀਨੈਂਸ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਜਾ ਰਿਹਾ ਹੈ। ਇਸੇ ਲੜੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸਮੁੱਚੀ ਭਾਜਪਾ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਇਸ ਨੂੰ ਲੋਕਤੰਤਰ ਦਾ ਕਤਲ ਕਿਹਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਬੀਜੇਪੀ ‘ਤੇ ਜ਼ੋਰਦਾਰ ਹਮਲਾ ਹੋਲਦੇ ਹੋਏ ਟਵੀਟ ਕੀਤਾ ਕਿ ਜੇਕਰ ਭਾਰਤੀ ਸੰਵਿਧਾਨ ਵਿੱਚ ਲੋਕਤੰਤਰ ਦੇ ਕਾਤਲਾਂ ਲਈ ਸਜ਼ਾ ਦੀ ਵਿਵਸਥਾ ਹੁੰਦੀ ਤਾਂ ਪੂਰੀ ਭਾਜਪਾ ਨੂੰ ਫਾਂਸੀ ‘ਤੇ ਲਟਕਾਇਆ ਜਾ ਸਕਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਨੂੰ ਸਿਰਫ਼ 30-31 ਗਵਰਨਰ ਅਤੇ ਇੱਕ ਪ੍ਰਧਾਨ ਮੰਤਰੀ ਹੀ ਚਲਾਉਣਾ ਚਾਹੀਦਾ ਹੈ। ਕਰੋੜਾਂ ਅਰਬਾਂ ਲੋਕਾਂ ਦੀਆਂ ਵੋਟਾਂ ਪਾਉਣ ਦਾ ਕੀ ਫਾਇਦਾ?
ਦੱਸ ਦੇਈਏ ਕਿ ਦਰਅਸਲ, ਪਿਛਲੇ ਹਫ਼ਤੇ ਹੀ ਸੁਪਰੀਮ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਦਿੱਲੀ ਸਰਕਾਰ ਨੂੰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀ ਦਾ ਅਧਿਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਦੇ ਦਿੱਤਾ ਸੀ। ਇਸ ਦੌਰਾਨ ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਸੀ ਕਿ ਦਿੱਲੀ ਸਰਕਾਰ ਕੋਲ ਜਨਤਕ ਵਿਵਸਥਾ, ਪੁਲਿਸ ਅਤੇ ਜ਼ਮੀਨ ਤੋਂ ਇਲਾਵਾ ਹੋਰ ਸੇਵਾਵਾਂ ਦੇ ਸਬੰਧ ਵਿਚ ਵਿਧਾਨਕ ਅਤੇ ਕਾਰਜਕਾਰੀ ਸ਼ਕਤੀਆਂ ਹਨ।
ਇਹ ਵੀ ਪੜ੍ਹੋ : ਇੰਡੋਨੇਸ਼ੀਆ ‘ਚ ਫਸੇ 2 ਨੌਜਵਾਨਾਂ ਦੇ ਪਰਿਵਾਰ ਨੂੰ ਮਿਲੇ ਮੰਤਰੀ ਧਾਲੀਵਾਲ, ਦਿੱਤਾ ਮਦਦ ਦਾ ਭਰੋਸਾ
ਪਰ ਸ਼ੁੱਕਰਵਾਰ 19 ਮਈ ਨੂੰ ਵੱਡਾ ਫੈਸਲਾ ਲੈਂਦੇ ਹੋਏ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਦਿੱਲੀ ‘ਚ ਅਧਿਕਾਰੀਆਂ ਦੇ ਤਬਾਦਲੇ ਲਈ ਸਰਕਾਰ ਨੇ ਆਰਡੀਨੈਂਸ ਲਿਆਂਦਾ ਹੈ। ਸਰਕਾਰ ਨੇ ਇਸ ਦੇ ਅਧੀਕਾਰ ਲੈਫਟੀਨੈਂਟ ਗਵਰਨਰ ਨੂੰ ਦੇ ਦਿੱਤੇ ਹਨ। ਦਿੱਲੀ ਭਾਰਤ ਦੀ ਰਾਜਧਾਨੀ ਹੈ, ਜੋ ਸਿੱਧੇ ਤੌਰ ‘ਤੇ ਰਾਸ਼ਟਰਪਤੀ ਦੇ ਅਧੀਨ ਹੈ। ਅਜਿਹੇ ‘ਚ ਅਧਿਕਾਰੀਆਂ ਦੇ ਫੇਰਬਦਲ ਦਾ ਅਧਿਕਾਰ ਰਾਸ਼ਟਰਪਤੀ ਕੋਲ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: