ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਡਾਕਟਰ ਬਣ ਗਏ ਹਨ। ਉਨ੍ਹਾਂ ਨੂੰ ਅੱਜ ਡਾਕਟਰ ਦੀ ਡਿਗਰੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਇਹ ਖਿਤਾਬ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 70ਵੀਂ ਕਨਵੋਕੇਸ਼ਨ ਦੌਰਾਨ ਹਾਸਲ ਕੀਤਾ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਵੀ 70ਵੀਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੀਐਚਡੀ ਕੀਤੀ ਹੈ, ਜਿਸ ਤਹਿਤ ਅੱਜ ਉਨ੍ਹਾਂ ਨੂੰ ਇਹ ਡਿਗਰੀ ਦਿੱਤੀ ਗਈ।
ਇਹ ਵੀ ਪੜ੍ਹੋ : ਜਿੱਤ ਗਈ ਜ਼ਿੰਦਗੀ! 200 ਫੁੱਟ ਡੂੰਘੇ ਬੋਰਵੈੱਲ ਤੋਂ 9 ਸਾਲਾਂ ਬੱਚੇ ਨੂੰ ਸੁਰੱਖਿਆ ਕੱਢਿਆ ਗਿਆ ਬਾਹਰ
ਚਰਨਜੀਤ ਸਿੰਘ ਚੰਨੀ ਨੇ ਵੀ ਡਾਕਟਰ ਦੀ ਡਿਗਰੀ ਲੈਣ ਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਲਿਖਿਆ ਹੈ ਕਿ ਅੱਜ ਮੇਰੇ ਅਕਾਦਮਿਕ ਸਫ਼ਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਜੁੜ ਗਿਆ ਹੈ, ਕਿਉਂਕਿ ਮੈਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੀਐਚਡੀ ਕੀਤੀ ਹੈ। ਇਸ ਯਾਤਰਾ ਦੌਰਾਨ ਮੇਰੇ ਸਲਾਹਕਾਰਾਂ, ਸਲਾਹਕਾਰਾਂ ਅਤੇ ਅਜ਼ੀਜ਼ਾਂ ਦੇ ਸ਼ਾਨਦਾਰ ਸਮਰਥਨ ਲਈ ਧੰਨਵਾਦੀ ਹਾਂ।
ਵੀਡੀਓ ਲਈ ਕਲਿੱਕ ਕਰੋ -: