ਫਿਰੋਜ਼ਪੁਰ ਦੇ ਜੀਰਾ ਵਿਖੇ ਸਥਿਤ ਸ਼ਰਾਬ ਦੀ ਫੈਕਟਰੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਸ਼ਰਾਬ ਫੈਕਟਰੀ ਦੇ ਨੇੜੇ ਬੋਰਵੈੱਲ ਦਾ ਪਾਣੀ ਪੀਣ ਯੋਗ ਨਹੀਂ ਹੈ।
ਦੱਸ ਦੇਈਏ ਕਿ 12 ਬੋਰਵੈੱਲ ਦੇ ਪਾਣੀ ਦੇ ਨਮੂਨਿਆਂ ਵਿੱਚ ਬਦਬੂ ਅਤੇ 5 ਨਮੂਨਿਆਂ ਵਿੱਚ ਕਾਲਾ ਪਾਣੀ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੰਡੀਗੜ੍ਹ ਸਥਿਤ ਡਾਇਰੈਕਟੋਰੇਟ ਨੇ 19 ਮਈ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਸੀ।
ਇਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਬੋਰਵੈਲਾਂ ਦੇ ਪਾਣੀ ਵਿੱਚ ਟੀਡੀਐਸ, ਬੋਰਾਨ ਅਤੇ ਸਲਫੇਟ ਜ਼ਿਆਦਾ ਮਾਤਰਾ ਵਿੱਚ ਪਾਏ ਗਏ ਹਨ। ਇਸ ਤੋਂ ਇਲਾਵਾ ਸ਼ਰਾਬ ਫੈਕਟਰੀ ਨੇੜੇ ਦੋ ਬੋਰਵੈੱਲਾਂ ਦੇ ਪਾਣੀ ਵਿੱਚ ਆਰਸੈਨਿਕ, ਲੋਹਾ, ਮੈਂਗਨੀਜ਼, ਨਿਕਲ ਅਤੇ ਸੀਸਾ ਸਮੇਤ ਭਾਰੀ ਧਾਤਾਂ ਪਾਈਆਂ ਗਈਆਂ ਹਨ। ਦੂਜੇ ਪਾਸੇ ਫੈਕਟਰੀ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਉਨ੍ਹਾਂ ’ਤੇ ਲਾਏ ਗਏ ਦੋਸ਼ ਤੱਥਾਂ ਤੋਂ ਪਰੇ ਹਨ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਸ਼ਿਕਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਢੁਕਵੇਂ ਕਦਮ ਚੁੱਕਣ ਲਈ ਕਿਹਾ ਹੈ। ਤਾਂ ਜੋ ਧਰਤੀ ਹੇਠਲਾ ਪਾਣੀ ਹੋਰ ਦੂਸ਼ਿਤ ਨਾ ਹੋਵੇ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਜੀਰਾ ਦੀ ਇਹ ਉਹੀ ਸ਼ਰਾਬ ਫੈਕਟਰੀ ਹੈ, ਜਿਸ ਨੂੰ ਬੰਦ ਕਰਵਾਉਣ ਲਈ 24 ਜੁਲਾਈ 2022 ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਕਰੀਬ 177 ਦਿਨਾਂ ਤੱਕ ਚੱਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਇਸ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਨਵੇਂ ਬਣੇ MP ਸੁਸ਼ੀਲ ਰਿੰਕੂ, ਗੁਰੂ ਘਰ ਬੈਠਕੇ ਸੁਣਿਆ ਕੀਰਤਨ
ਇਹ ਸ਼ਰਾਬ ਫੈਕਟਰੀ ਸਾਲ 2006 ਵਿੱਚ ਸ਼ੁਰੂ ਹੋਈ ਸੀ। ਲੋਕਾਂ ਨੇ ਦੋਸ਼ ਲਾਇਆ ਕਿ ਇਸ ਕਾਰਨ ਉਹ ਕੈਂਸਰ, ਕਾਲੇ ਪੀਲੀਏ ਵਰਗੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਕਰੀਬ 6 ਮਹੀਨੇ ਤੱਕ ਚੱਲੇ ਇਸ ਅੰਦੋਲਨ ਦੌਰਾਨ ਕਈ ਕਿਸਾਨਾਂ ‘ਤੇ ਕੇਸ ਵੀ ਦਰਜ ਕੀਤੇ ਗਏ ਅਤੇ ਇਸ ਅੰਦੋਲਨ ਦੌਰਾਨ ਕਈ ਕਿਸਾਨਾਂ ਦੀ ਮੌਤ ਵੀ ਹੋਈ। ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀ ਜੀਰਾ ਮੋਰਚਾ ਪੰਜਾਬ ਦਾ ਦਬਦਬਾ ਹੈ। ਸਰਕਾਰ ਨੇ ਇਸ ਦੀ ਨਰਾਜ਼ਗੀ ਨੂੰ ਦੇਖਦਿਆਂ ਇਸ ਫੈਕਟਰੀ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: