ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਸੋਮਵਾਰ ਨੂੰ ਸਮੂਹ ਮਾਲ ਅਧਿਕਾਰੀ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਹਨ ਅਤੇ ਕੋਈ ਕੰਮਕਾਜ ਨਹੀਂ ਹੋਵੇਗਾ। ਇਹ ਫੈਸਲਾ ਮਾਲ ਅਫ਼ਸਰ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਦੀ ਮੁਅੱਤਲੀ ਦੇ ਵਿਰੋਧ ਵਿੱਚ ਲਿਆ ਗਿਆ ਹੈ।
ਮਾਲ ਅਫ਼ਸਰ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਅੱਜ ਮੁੜ ਅਹੁਦੇਦਾਰਾਂ ਦੀ ਮੀਟਿੰਗ ਰੱਖੀ ਗਈ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗ ਨਾ ਮੰਨੀ ਅਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਦੀ ਮੁਅੱਤਲੀ ਵਾਪਸ ਨਾ ਲਈ ਤਾਂ ਉਹ ਆਪਣੀ ਹੜਤਾਲ ਜਾਰੀ ਰੱਖਣ ਲਈ ਮਜ਼ਬੂਰ ਹੋ ਸਕਦੇ ਹਨ ਅਤੇ ਧਰਨੇ ਲਈ ਸੜਕਾਂ ‘ਤੇ ਵੀ ਉਤਰਨਾ ਪੈ ਸਕਦਾ ਹੈ।
ਬਠਿੰਡਾ ਜ਼ਿਲ੍ਹੇ ਦੀ ਮੌੜ ਮੰਡੀ ਤਹਿਸੀਲ ਵਿੱਚ ਤਾਇਨਾਤ ਨਾਇਬ ਤਹਿਸੀਲਦਾਰ ਕੋਲ ਇੱਕ ਵਿਅਕਤੀ ਰਜਿਸਟਰੀ ਕਰਵਾਉਣ ਲਈ ਆਇਆ। ਪਰ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੇ ਦਸਤਾਵੇਜ਼ ਨਾ ਹੋਣ ਕਾਰਨ ਰਜਿਸਟਰੀ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਕਤ ਵਿਅਕਤੀ ਸੱਤਾਧਾਰੀ ਪਾਰਟੀ ਦੇ ਵਿਧਾਇਕ ਸੁਖਬੀਰ ਸਿੰਘ ਮਾਸਟਰਖਾਨਾ ਕੋਲ ਸ਼ਿਕਾਇਤ ਕਰਨ ਗਏ।
ਇਹ ਵੀ ਪੜ੍ਹੋ : ਇਮਰਾਨ ਖਾਨ ਦੀ ਕੈਬਨਿਟ ‘ਚ ਮੰਤਰੀ ਰਹੇ ਫਵਾਦ ਚੌਧਰੀ ‘ਤੇ ਟੂਟੀਆਂ ਚੋਰੀ ਕਰਨ ਦਾ ਦੋਸ਼, ਕੇਸ ਦਰਜ
ਇਸ ’ਤੇ ਵਿਧਾਇਕ ਸੁਖਬੀਰ ਮਾਸਟਰਖਾਨਾ ਨੇ ਨਾਇਬ ਤਹਿਸੀਲਦਾਰ ਨੂੰ ਰਜਿਸਟਰੀ ਕਰਵਾਉਣ ਲਈ ਕਿਹਾ। ਪਰ ਨਾਇਬ ਤਹਿਸੀਲਦਾਰ ਨੇ ਕੋਈ ਵੀ ਗਲਤ ਕੰਮ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਵਿਧਾਇਕ ਦੇ ਇਸ਼ਾਰੇ ’ਤੇ ਮੌੜ ਮੰਡੀ ਦੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ।
ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਜੇ ਬਹਿਲ ਨੇ ਕਿਹਾ ਹੈ ਕਿ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ ਕਿ ਹੜਤਾਲ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਜਾਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਭ ਸਰਕਾਰ ‘ਤੇ ਨਿਰਭਰ ਕਰਦਾ ਹੈ। ਜੇਕਰ ਸਰਕਾਰ ਅੱਜ ਉਨ੍ਹਾਂ ਨੂੰ ਬਹਾਲ ਕਰਦੀ ਹੈ ਤਾਂ ਹੜਤਾਲ ਖ਼ਤਮ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: