ਪੰਜਾਬ ਵਿੱਚ ਸਰਪੰਚ, ਪੰਚਾਇਤ ਸੰਮਤੀ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਉਪ ਚੋਣਾਂ ਨਾ ਕਰਵਾਏ ਜਾਣ ਖ਼ਿਲਾਫ਼ ਦਾਇਰ ਮਾਣਹਾਨੀ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ਿਮਨੀ ਚੋਣਾਂ ਲਈ 20 ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਹਾਈਕੋਰਟ ‘ਚ ਮਾਣਹਾਨੀ ਪਟੀਸ਼ਨ ਦਾਇਰ ਕਰਦੇ ਹੋਏ ਜਸਵਿੰਦਰ ਕੌਰ ਅਤੇ ਹੋਰਨਾਂ ਨੇ ਦੱਸਿਆ ਸੀ ਕਿ ਇਸ ਸਾਲ ਜਨਵਰੀ ‘ਚ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਉਪ ਚੋਣਾਂ ਦਾ ਐਲਾਨ ਤਿੰਨ ਹਫਤਿਆਂ ‘ਚ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ ਦੇ ਇਸ ਜਵਾਬ ਤੋਂ ਬਾਅਦ ਹਾਈਕੋਰਟ ਨੇ 13 ਜਨਵਰੀ ਨੂੰ ਚੋਣ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਸੀ। ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਉਪ ਚੋਣ ਦਾ ਐਲਾਨ ਨਹੀਂ ਹੋਇਆ ਹੈ।
ਪੰਜਾਬ ਦੇ ਮੁੱਖ ਸਕੱਤਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਕਿਹਾ ਸੀ ਕਿ ਜ਼ਿਮਨੀ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕਰ ਦਿੱਤਾ ਜਾਵੇਗਾ। ਅਦਾਲਤ ਨੂੰ ਦੱਸਿਆ ਗਿਆ ਕਿ ਹੁਣ ਤੱਕ ਸਰਪੰਚਾਂ ਦੀਆਂ 431, ਪੰਚਾਂ ਦੀਆਂ 2914, ਪੰਚਾਇਤ ਸੰਮਤੀ ਮੈਂਬਰਾਂ ਦੀਆਂ 81 ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀਆਂ 10 ਖਾਲੀ ਅਸਾਮੀਆਂ ਦੀ ਸੂਚਨਾ 27 ਮਾਰਚ ਨੂੰ ਪੱਤਰ ਰਾਹੀਂ ਰਾਜ ਚੋਣ ਕਮਿਸ਼ਨ ਨੂੰ ਭੇਜੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਭਾਰਤ-ਆਸਟ੍ਰੇਲੀਆ ‘ਚ ਕਈ ਸਮਝੌਤਿਆਂ ‘ਤੇ ਦਸਤਖ਼ਤ, PM ਮੋਦੀ ਬੋਲੇ- T20 ਮੋਡ ‘ਚ ਸਾਡੇ ਰਿਸ਼ਤੇ
ਉਨ੍ਹਾਂ ਦੀਆਂ ਚੋਣਾਂ 30 ਦਸੰਬਰ 2018 ਨੂੰ ਹੋਈਆਂ ਸਨ। ਅਦਾਲਤ ਨੇ ਇਸ ਮਾਮਲੇ ਵਿੱਚ ਢਿੱਲਮੱਠ ਵਾਲਾ ਰਵੱਈਆ ਅਪਣਾਉਣ ਲਈ ਪੰਜਾਬ ਸਰਕਾਰ ਨੂੰ ਸਖ਼ਤ ਝਾੜ ਲਗਾਈ ਸੀ। ਇਸ ਤੋਂ ਬਾਅਦ ਇਸ ਮਾਮਲੇ ‘ਚ ਪਟੀਸ਼ਨਕਰਤਾ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਤੇ ਪੰਜਾਬ ਸਰਕਾਰ ਦਾ ਪੱਖ ਜਾਣਨ ਤੋਂ ਬਾਅਦ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ 20 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: