ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨ ਲਗਾਤਾਰ 32 ਦਿਨਾਂ ਤੋਂ ਜੰਤਰ-ਮੰਤਰ ‘ਤੇ ਧਰਨੇ ‘ਤੇ ਬੈਠੇ ਹਨ। ਇਸੇ ਦੌਰਾਨ ਬੁੱਧਵਾਰ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪਹਿਲਵਾਨਾਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਸ਼ਿਕਾਇਤਕਰਤਾ ਬਾਮ ਬਾਮ ਮਹਾਰਾਜ ਦੇ ਵਕੀਲ ਏਪੀ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਹੈ।
ਜਿਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਝੂਠੇ ਦੋਸ਼ ਲਗਾਉਣ ਦੀ ਗੱਲ ਕਹੀ ਗਈ ਹੈ। ਇਸ ਪਟੀਸ਼ਨ ‘ਤੇ ਅੱਜ ਯਾਨੀ ਵੀਰਵਾਰ ਨੂੰ ਸੁਣਵਾਈ ਹੋਵੇਗੀ। ਦੋਸ਼ਾਂ ਦੇ ਤਿੰਨ ਮੁੱਖ ਚਿਹਰੇ ਪਹਿਲਵਾਨ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ‘ਤੇ ਲਗਾਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਪਟੀਸ਼ਨਰ ਬਾਮ ਮਹਾਰਾਜ ਦੀ ਤਰਫੋਂ ਐਡਵੋਕੇਟ ਏਪੀ ਸਿੰਘ ਨੇ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਸਮੇਤ ਹੋਰ ਪਹਿਲਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ‘ਤੇ ਝੂਠੇ ਦੋਸ਼ ਲਾਏ ਹਨ।