ਦਿੱਲੀ ‘ਚ ਟਰਾਂਸਫਰ-ਪੋਸਟਿੰਗ ਨੂੰ ਲੈ ਕੇ ਸਿਆਸੀ ਉਥਲ-ਪੁਥਲ ਦਰਮਿਆਨ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਨਵੀਂ ਜੰਗ ਛਿੜਦੀ ਨਜ਼ਰ ਆ ਰਹੀ ਹੈ। ਭਾਜਪਾ ਦਿੱਲੀ ਦੇ ਕੁਝ ਨੇਤਾਵਾਂ ਨੇ ਤਬਾਦਲੇ ਦੇ ਸਬੰਧ ਵਿੱਚ ਰੇੜਕੇ ਦੌਰਾਨ ਦਾਅਵਾ ਕੀਤਾ ਸੀ ਕਿ ਵਿਜੀਲੈਂਸ ਵਿਭਾਗ ਦੀਆਂ ਫਾਈਲਾਂ ਚੋਰੀ ਹੋ ਗਈਆਂ ਹਨ।
ਇਸ ਨੂੰ ਲੈ ਕੇ ਹੁਣ ਆਮ ਆਦਮੀ ਪਾਰਟੀ ਨੇ ਭਾਜਪਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਭਾਜਪਾ ਆਗੂਆਂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸੇਵਾ ਵਿਭਾਗ ਦੇ ਮੰਤਰੀ ਸੌਰਭ ਭਾਰਦਵਾਜ ਨੇ ਅਜਿਹੇ ਦਾਅਵੇ ਕਰਨ ਵਾਲੇ ਆਗੂਆਂ ਤੇ ਅਧਿਕਾਰੀਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਨ ਦਾ ਐਲਾਨ ਕੀਤਾ ਹੈ। ਸੌਰਭ ਭਾਰਦਵਾਜ ਨੇ ਇਹ ਵੀ ਕਿਹਾ ਹੈ ਕਿ ਇੱਕ ਸਿਆਸੀ ਪਾਰਟੀ ਨੂੰ ਦਿੱਲੀ ਸਕੱਤਰੇਤ ਦੇ ਸੀਸੀਟੀਵੀ ਕੈਮਰਿਆਂ ਤੱਕ ਪਹੁੰਚ ਦੇਣ, ਝੂਠੀਆਂ ਖ਼ਬਰਾਂ ਫੈਲਾਉਣ ਲਈ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਅਤੇ ਸਾਰੇ ਅਧਿਕਾਰੀਆਂ ਖ਼ਿਲਾਫ਼ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਰਿਪੋਰਟਾਂ ਰਾਹੀਂ ਇਹ ਧਿਆਨ ਵਿੱਚ ਆਇਆ ਹੈ ਕਿ ਦਿੱਲੀ ਭਾਜਪਾ ਦੇ ਕੁਝ ਆਗੂਆਂ ਨੇ ਅੱਜ 16 ਮਈ ਦੀ ਸਵੇਰ ਨੂੰ ਵਿਜੀਲੈਂਸ ਵਿਭਾਗ ਦੇ ਕਬਜ਼ੇ ਵਿੱਚੋਂ ਸੰਵੇਦਨਸ਼ੀਲ ਫਾਈਲਾਂ ਲੈ ਕੇ ਦਿੱਲੀ ਸਰਕਾਰ ਦੇ ਮੰਤਰੀਆਂ ‘ਤੇ ਗੰਭੀਰ ਦੋਸ਼ ਲਾਏ ਹਨ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਦਿੱਲੀ ਸਰਕਾਰ ਦੇ ਮੰਤਰੀ ਨੇ ਕਿਹਾ ਹੈ ਕਿ ਭਾਜਪਾ ਆਗੂਆਂ ਦੇ ਇਹ ਦੋਸ਼ ਪੂਰੀ ਤਰ੍ਹਾਂ ਝੂਠੇ ਅਤੇ ਬੇਬੁਨਿਆਦ ਹਨ। 15 ਅਤੇ 16 ਮਈ 2023 ਦੀ ਰਾਤ ਨੂੰ ਜੋ ਕੁਝ ਹੋਇਆ, ਉਹ ਪਹਿਲਾਂ ਹੀ ਸਰਕਾਰ ਦੇ ਰਿਕਾਰਡ ਵਿੱਚ ਹੈ। ਉਨ੍ਹਾਂ ਕਿਹਾ ਕਿ ਇਹ ਸਕੱਤਰ (ਵਿਜੀਲੈਂਸ) ਵੱਲੋਂ 17 ਮਈ ਨੂੰ ਮੁੱਖ ਸਕੱਤਰ ਨੂੰ ਭੇਜੇ ਪੱਤਰ ਦੇ ਆਧਾਰ ’ਤੇ ਹੈ। ਸੌਰਭ ਭਾਰਦਵਾਜ ਨੇ ਦਾਅਵਾ ਕੀਤਾ ਹੈ ਕਿ ਇਹ ਭਾਜਪਾ ਨੇਤਾਵਾਂ ਅਤੇ ਕੁਝ ਅਧਿਕਾਰੀਆਂ ਦੇ ਝੂਠ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਦਾ ਹੈ। ਉਨ੍ਹਾਂ ਆਪਣੇ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ ਕਿ ਇਸ ਪੱਤਰ ਵਿੱਚ ਵਿਜੀਲੈਂਸ ਵਿਭਾਗ ਦੇ ਸਕੱਤਰ ਨੇ ਲਿਖਿਆ ਹੈ ਕਿ ਜੇਕਰ ਫਾਈਲ ਵਿੱਚੋਂ ਕੁਝ ਦਸਤਾਵੇਜ਼ ਗਾਇਬ ਹੋ ਜਾਂਦੇ ਹਨ ਤਾਂ ਇਹ ਬਹੁਤ ਗੰਭੀਰ ਮਾਮਲਾ ਬਣ ਸਕਦਾ ਹੈ।