ਮਨੀਪੁਰ ਵਿੱਚ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਇੱਕ ਪਾਸੇ ਜਿੱਥੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਸੂਬੇ ਦਾ ਦੌਰਾ ਕਰਨਗੇ, ਉੱਥੇ ਹੀ ਐਤਵਾਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਇੱਕ ਵਾਰ ਫਿਰ ਹਿੰਸਾ ਭੜਕ ਗਈ। ਇਸ ਹਿੰਸਾ ‘ਚ ਇਕ ਪੁਲਸ ਕਰਮਚਾਰੀ ਸਮੇਤ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 12 ਲੋਕ ਜ਼ਖਮੀ ਹੋ ਗਏ ਹਨ।
ਪਿਛਲੇ ਮਹੀਨੇ ਨਸਲੀ ਹਿੰਸਾ ਵਿੱਚ ਘੱਟੋ-ਘੱਟ 80 ਲੋਕ ਮਾਰੇ ਗਏ ਸਨ। ਐਤਵਾਰ (28 ਮਈ) ਨੂੰ ਮੁੱਖ ਮੰਤਰੀ ਐਨ. ਬੀਰੇਨ ਸਿੰਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰਿਪੋਰਟਾਂ ਮਿਲੀਆਂ ਹਨ ਕਿ ਹਿੰਸਾ ਦੌਰਾਨ “40 ਅੱਤਵਾਦੀ” ਮਾਰੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅੱਤਵਾਦੀ ਐੱਮ-16 ਅਤੇ ਏਕੇ-47 ਅਸਾਲਟ ਰਾਈਫਲਾਂ ਅਤੇ ਸਨਾਈਪਰ ਗਨ ਦੀ ਵਰਤੋਂ ਆਮ ਨਾਗਰਿਕਾਂ ਖਿਲਾਫ ਕਰ ਰਹੇ ਸਨ। ਉਹ ਕਈ ਪਿੰਡਾਂ ਵਿੱਚ ਘਰ ਸਾੜਨ ਆਏ ਸਨ। ਫੌਜ ਅਤੇ ਹੋਰ ਸੁਰੱਖਿਆ ਬਲਾਂ ਦੀ ਮਦਦ ਨਾਲ ਉਨ੍ਹਾਂ ਦੇ ਖਿਲਾਫ ਬਹੁਤ ਸਖ਼ਤ ਕਾਰਵਾਈ ਕੀਤੀ ਗਈ, ਜਿਸ ਵਿੱਚ ਲਗਭਗ 40 ਅੱਤਵਾਦੀ ਮਾਰੇ ਗਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮਣੀਪੁਰ ਪਹੁੰਚਣ ਵਾਲੇ ਹਨ। ਇਸ ਸੰਦਰਭ ਵਿੱਚ, ਮੁੱਖ ਮੰਤਰੀ ਨੇ ਕੂਕੀ ਕਬੀਲੇ ਮੇਈਟੀ ਭਾਈਚਾਰੇ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਆਮ ਸਥਿਤੀ ਲਿਆਉਣ ਲਈ ਕੰਮ ਕਰਨ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਇਸ ਤੋਂ ਪਹਿਲਾਂ ਫੌਜ ਮੁਖੀ ਜਨਰਲ ਮਨੋਜ ਪਾਂਡੇ ਸ਼ਨੀਵਾਰ ਨੂੰ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮਣੀਪੁਰ ਗਏ ਸਨ। ਦਰਅਸਲ, ਪਿਛਲੇ ਮਹੀਨੇ ਰਾਜ ਵਿੱਚ ਹਿੰਸਾ ਭੜਕ ਗਈ ਸੀ ਜਦੋਂ ਕਬਾਇਲੀ ਸਮੂਹਾਂ, ਮੁੱਖ ਤੌਰ ‘ਤੇ ਕੂਕੀ, ਨੇ ਅਨੁਸੂਚਿਤ ਜਨਜਾਤੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੀ ਮੇਟੀ ਭਾਈਚਾਰੇ ਦੀ ਮੰਗ ਦਾ ਵਿਰੋਧ ਕੀਤਾ ਸੀ। ਇਸ ਨਾਲ ਉਨ੍ਹਾਂ ਨੂੰ ਰਿਜ਼ਰਵੇਸ਼ਨ ਅਤੇ ਜੰਗਲ ਦੀ ਜ਼ਮੀਨ ਤੱਕ ਪਹੁੰਚ ਦਾ ਲਾਭ ਮਿਲੇਗਾ। ਹਿੰਸਾ ਨੂੰ ਹੋਰ ਵਧਣ ਤੋਂ ਰੋਕਣ ਲਈ ਸਰਕਾਰ ਨੇ ਕਈ ਇਲਾਕਿਆਂ ‘ਚ ਕਰਫਿਊ ਅਤੇ ਇੰਟਰਨੈੱਟ ‘ਤੇ ਪਾਬੰਦੀ ਲਗਾ ਦਿੱਤੀ ਹੈ।