ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਵੱਡੇ-ਵੱਡੇ ਫੈਸਲੇ ਲੋਕ ਹਿੱਤ ਲਈ ਕੀਤੇ ਜਾ ਰਹੇ ਹਨ ਤੇ ਇਸ ਦੇ ਨਾਲ ਹੀ ਕਈ ਅਹਿਮ ਐਲਾਨ ਵੀ ਪੰਜਾਬ ਦੇ ਲੋਕਾਂ ਲਈ ਕੀਤੇ ਜਾ ਰਹੇ ਹਨ। ਅਜਿਹਾ ਹੀ ਇਕ ਅਹਿਮ ਫੈਸਲਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਿਆ ਗਿਆ ਹੈ।
ਮੰਤਰੀ ਬੈਂਸ ਨੇ ਟਵੀਟ ਕਰਦਿਆਂ ਲਿਖਿਆ ਕਿ-‘ਸਕੂਲ ਸਿੱਖਿਆ ਵਿਭਾਗ ਪੰਜਾਬ ਵਿਚੋਂ 1 ਜੂਨ ਤੋਂ 2 ਜੁਲਾਈ 2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
3 ਤੋਂ 15 ਜੁਲਾਈ 2023 ਤੱਕ ਸਾਰੇ ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਤੋਂ 8ਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਦਾ ਸਵੇਰੇ 8 ਤੋਂ 11 ਵਜੇ ਤੱਕ ਸਮਰ ਕੈਂਪ ਲਗਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: