ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿਚ ਹੋਈ ਗੋਲੀਬਾਰੀ ਵਿਚ ਗੈਂਗਸਟਰ ਜਰਨੈਲ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਪੂਰੀ ਸਾਜਿਸ਼ ਦਾ ਪਰਦਾਫਾਸ਼ ਕੀਤਾ ਹੈ ਤੇ ਘਟਨਾ ਵਿਚ ਬੰਬੀਹਾ ਗੈਂਗ ਦੇ 10 ਮੁਲਜ਼ਮਾਂ/ਸ਼ੂਟਰਾਂ ਦੀ ਭੂਮਿਕਾ ਸਥਾਪਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਅਪਰਾਧੀਆਂ ਦੇ ਨੈਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਤੋਂ ਵਚਨਬੱਧ ਹੈ।
ਦੱਸ ਦੇਈਏ ਕਿ 6 ਦਿਨ ਪਹਿਲਾਂ ਅੰਮ੍ਰਿਤਸਰ ਵਿਚ ਗੈਂਗਸਟਰ ਜਰਨੈਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਿੰਡ ਸਠਿਆਲਾ ਵਿਚ ਸਵਿਫਟ ਕਾਰ ਵਿਚ ਸਵਾਰ ਹੋ ਕੇ ਆਏ 4 ਨਕਾਬਪੋਸ਼ ਬਦਮਾਸ਼ਾਂ ਨੇ ਜਰਨੈਲ ਨੂੰ ਲਗਭਗ 24 ਗੋਲੀਆਂ ਮਾਰੀਆਂ। ਇਸ ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਜਿਵੇਂ ਹੀ ਨਕਾਬਪੋਸ਼ ਬਦਮਾਸ਼ ਦੁਕਾਨ ਦੇ ਬਾਹਰ ਪਹੁੰਚੇ, ਜਰਨੈਲ ਸਿੰਘ ਉਨ੍ਹਾਂ ਨੂੰ ਦੇਖ ਕੇ ਅੰਦਰ ਵੱਲ ਭੱਜਣ ਲੱਗਾ। ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ‘ਚ CM ਮਾਨ ਦਾ ਐਲਾਨ- ’12 ਨਵੇਂ ਬੱਸ ਸਟੈਂਡ ਸਣੇ 15 ਦਾ ਕੀਤਾ ਜਾਵੇਗਾ ਨਵੀਨੀਕਰਨ’
ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਸੀ ਕਿ ਜਰਨੈਲ ਸਿੰਘ ‘ਤੇ ਲਗਭਗ 24 ਰਾਊਂਡ ਫਾਇਰ ਕੀਤੇ ਗਏ ਜਿਸ ਨਾਲ ਉਸ ਦੀ ਮੌਤ ਹੋ ਗਈ। ਮੁਲਜ਼ਮਾਂ ਨੇ ਉਦੋਂ ਤੱਕ ਗੋਲੀਆਂ ਚਲਾਉਣੀਆਂ ਬੰਦ ਨਹੀਂ ਕੀਤੀਆਂ ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ। ਅਗਲੇ ਹੀ ਦਿਨ ਬੰਬੀਹਾ ਗਰੁੱਪ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਲਈ ਸੀ।
ਵੀਡੀਓ ਲਈ ਕਲਿੱਕ ਕਰੋ -: