ਏਅਰ ਇੰਡੀਆ ਦੀ ਫਲਾਈਟ ‘ਚ ਇਕ ਵਾਰ ਫਿਰ ਯਾਤਰੀ ਵਲੋਂ ਹੰਗਾਮਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਯਾਤਰੀ ਨੇ ਚਾਲਕ ਦਲ ਦੇ ਮੈਂਬਰਾਂ ਨਾਲ ਬਦਸਲੂਕੀ ਕੀਤੀ ਅਤੇ ਫਿਰ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ‘ਤੋਂ ਬਾਅਦ ਏਅਰ ਇੰਡੀਆ ਨੇ ਰੈਗੂਲੇਟਰ ਨੂੰ ਇਸ ਮਾਮਲੇ ਸਬੰਧੀ ਸ਼ਿਕਾਇਤ ਕੀਤੀ। ਇਸ ‘ਤੋਂ ਬਾਅਦ ਯਾਤਰੀ ਨੂੰ ਹਵਾਈ ਅੱਡੇ ‘ਤੇ ਉਤਰਦੇ ਹੀ ਸੁਰੱਖਿਆ ਕਰਮਚਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ।ਏਅਰ ਇੰਡੀਆ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ ਹੈ।
ਏਅਰ ਇੰਡੀਆ ਵੱਲੋਂ ਜਾਰੀ ਜਾਣਕਾਰੀ ਮੁਤਾਬਕ 29 ਮਈ ਨੂੰ ਉਨ੍ਹਾਂ ਦੀ ਫਲਾਈਟ AI882 ‘ਚ ਇਕ ਯਾਤਰੀ ਨੇ ਚਾਲਕ ਦਲ ‘ਚ ਮੌਜੂਦ ਲੋਕਾਂ ਨਾਲ ਦੁਰਵਿਵਹਾਰ ਕੀਤਾ। ਯਾਤਰੀ ਨੇ ਪਹਿਲਾਂ ਕਿਸੇ ਮੁੱਦੇ ‘ਤੇ ਹਮਲਾਵਰ ਹੋ ਕੇ ਚਾਲਕ ਦਲ ਦੇ ਮੈਂਬਰਾਂ ਨਾਲ ਬਦਸਲੂਕੀ ਕੀਤੀ। ਇਸ ਤੋਂ ਬਾਅਦ ਉਸ ਨੇ ਚਾਲਕ ਦਲ ਦੀ ਸਰੀਰਕ ਕੁੱਟਮਾਰ ਵੀ ਕੀਤੀ। ਦਿੱਲੀ ਏਅਰਪੋਰਟ ‘ਤੇ ਪਹੁੰਚ ਕੇ ਵੀ ਯਾਤਰੀਆਂ ਦਾ ਗੁੱਸਾ ਸ਼ਾਂਤ ਨਹੀਂ ਹੋਇਆ। ਜਿਸ ਤੋਂ ਬਾਅਦ ਉਸ ਨੂੰ ਸੁਰੱਖਿਆ ਕਰਮੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਏਅਰ ਇੰਡੀਆ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਘਟਨਾ ਬਾਰੇ ਰੈਗੂਲੇਟਰ ਨੂੰ ਵੀ ਸੂਚਿਤ ਕਰ ਦਿੱਤਾ ਹੈ। ਹਾਲਾਂਕਿ ਅਜੇ ਤੱਕ ਪੁਲਿਸ ਜਾਂ ਏਅਰ ਇੰਡੀਆ ਵੱਲੋਂ ਯਾਤਰੀ ਦੀ ਪਛਾਣ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਫਲਾਈਟ ਵਿਚ ਇਹ ਪਹਿਲੀ ਘਟਨਾ ਨਹੀਂ ਹੈ, ਇਸ ਤੋਂ ਪਹਿਲਾਂ ਪਿਛਲੇ ਮਹੀਨੇ 10 ਅਪ੍ਰੈਲ ਨੂੰ ਏਅਰ ਇੰਡੀਆ ਦੀ ਫਲਾਈਟ ‘ਚ ਹੀ ਇਕ ਯਾਤਰੀ ਨੇ ਚਾਲਕ ਦਲ ਨਾਲ ਕੁੱਟਮਾਰ ਕੀਤੀ ਸੀ।
ਇਹ ਵੀ ਪੜ੍ਹੋ : Go First ਨੇ ਪਾਇਲਟਾਂ ਨੂੰ ਰੋਕਣ ਦਾ ਕੱਢਿਆ ਅਨੋਖਾ ਤਰੀਕਾ, 1 ਲੱਖ ਰੁ: ਵੱਧ ਤਨਖਾਹ ਦੇਣ ਦਾ ਕੀਤਾ ਵਾਅਦਾ
ਇਹ ਫਲਾਈਟ ਦਿੱਲੀ ਤੋਂ ਲੰਡਨ ਜਾ ਰਹੀ ਸੀ। ਇਸ ਫਲਾਈਟ ‘ਚ ਯਾਤਰੀਆਂ ਦੀ ਹਿੰਸਾ ਕਾਰਨ ਫਲਾਈਟ ਨੂੰ ਵਾਪਸ ਦਿੱਲੀ ਪਰਤਣਾ ਪਿਆ। ਇਸ ਤੋਂ ਬਾਅਦ ਯਾਤਰੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ। ਯਾਤਰੀਆਂ ਦੇ ਹਿੰਸਕ ਰਵੱਈਏ ਕਾਰਨ ਚਾਲਕ ਦਲ ਦੇ ਦੋ ਮੈਂਬਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ।
ਵੀਡੀਓ ਲਈ ਕਲਿੱਕ ਕਰੋ -: