ਪੰਜਾਬ ਦੇ ਅਬੋਹਰ ਦੇ ਥਾਣਾ ਸਿਟੀ ਵਨ ਸਮੇਤ ਤਿੰਨ ਥਾਣਿਆਂ ਦੀ ਪੁਲਿਸ ਵੱਲੋਂ ਬੁੱਧਵਾਰ ਨੂੰ ਸਰਚ ਅਭਿਆਨ ਚਲਾਇਆ ਗਿਆ। ਪੁਲਿਸ ਵੱਲੋਂ ਮੁਹਿੰਮ ਦੌਰਾਨ ਉਨ੍ਹਾਂ ਲੋਕਾਂ ਦੇ ਘਰਾਂ ਦੀ ਜਾਂਚ ਕੀਤੀ ਗਈ ਜੋ ਜਾਂ ਤਾਂ ਪਹਿਲਾਂ ਨਸ਼ਾ ਵੇਚਦੇ ਸਨ ਜਾਂ ਫਿਰ ਵੀ ਨਸ਼ਾ ਵੇਚਣ ਦਾ ਧੰਦਾ ਕਰ ਰਹੇ ਹਨ। ਪੁਲਿਸ ਦੇ ਸਰਚ ਆਪਰੇਸ਼ਨ ਦੌਰਾਨ ਲੋਕਾਂ ‘ਚ ਹੜਕੰਪ ਮਚ ਗਿਆ।
DSP ਸੁਖਵਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਸਿਟੀ ਫਾਰੈਸਟ ਇੰਚਾਰਜ ਸੰਜੀਵ ਤਰਮਾਲਾ ਨੇ ਸ਼ਹੀਦ ਭਗਤ ਸਿੰਘ ਨਗਰ, ਗੋਬਿੰਦ ਨਗਰੀ ਸਮੇਤ ਕਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਚੈਕਿੰਗ ਮੁਹਿੰਮ ਚਲਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ DSP ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ‘ਤੇ ਪੁਰਾਣੇ NDPS ਐਕਟ ਦੇ ਪਰਚੇ ਦਰਜ ਹਨ, ਉਨ੍ਹਾਂ ਦੇ ਘਰਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੁੰਛ ‘ਚ ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ, 10 ਕਿਲੋ IED, ਇੱਕ AK-56 ਸਣੇ ਤਿੰਨ ਗ੍ਰਿਫਤਾਰ
DSP ਨੇ ਦੱਸਿਆ ਕਿ ਤਿੰਨੋਂ ਥਾਣਿਆਂ ਦੀ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਹੈ। SHO ਸੰਜੀਵ ਤਰਮਾਲਾ ਨੇ ਦੱਸਿਆ ਕਿ ਜਾਂਚ ਮੁਹਿੰਮ ਜਾਰੀ ਹੈ। ਜਿਨ੍ਹਾਂ ਦੇ ਘਰਾਂ ‘ਚੋਂ ਕੋਈ ਵੀ ਸ਼ੱਕੀ ਵਸਤੂ ਪਾਈ ਗਈ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਤਲਾਸ਼ੀ ਮੁਹਿੰਮ ਦੌਰਾਨ ਕੀ ਬਰਾਮਦ ਹੋਇਆ ਹੈ, ਇਹ ਆਪ੍ਰੇਸ਼ਨ ਖਤਮ ਹੋਣ ਤੋਂ ਬਾਅਦ ਦੱਸਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: