ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜੇਲ੍ਹ ਪ੍ਰਸ਼ਾਸ਼ਨ ਨੂੰ ਚੈਕਿੰਗ ਦੌਰਾਨ ਕੈਦੀਆਂ ਦੇ ਕੋਲੋਂ 4 ਮੋਬਾਇਲ ਫੋਨ ਮਿਲੇ ਹਨ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਫਿਰੋਜ਼ਪੁਰ ਸਿਟੀ ਪੁਲਿਸ ਨੇ ਚਾਰ ਹਵਾਲਾਤੀਆਂ ਅਤੇ ਇਕ ਅਣਪਛਾਤੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਫਿਰੋਜ਼ਪੁਰ ਸਿਟੀ ਪੁਲਿਸ ਸਟੇਸ਼ਨ ਨੂੰ ਦਿੱਤੀ ਸ਼ਿਕਾਇਤ ‘ਚ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੀਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਜੇਲ੍ਹ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਹਵਾਲਾਤੀ ਹਰਪ੍ਰੀਤ ਸਿੰਘ ਅਤੇ ਹਵਾਲਾਤੀ ਭੁਪਿੰਦਰ ਸਿੰਘ ਵਾਸੀ ਫਿਰੋਜ਼ਪੁਰ ਕੋਲੋਂ ਇਕ ਮੋਬਾਈਲ ਫੋਨ ਬਰਾਮਦ ਹੋਇਆ। ਜਦੋਂਕਿ ਚੈਕਿੰਗ ਦੌਰਾਨ ਦਲਜੀਤ ਸਿੰਘ ਅਤੇ ਵਿੱਕੀ ਕੋਲੋਂ ਲਾਕ-ਅਪ ਵਿੱਚ ਇੱਕ-ਇੱਕ ਮੋਬਾਈਲ ਬਰਾਮਦ ਹੋਇਆ।
ਇਹ ਵੀ ਪੜ੍ਹੋ : ਅਬੋਹਰ ‘ਚ ਤਿੰਨ ਥਾਣਿਆਂ ਦੀ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ, ਨਸ਼ਾ ਤਸਕਰਾਂ ਦੇ ਘਰਾਂ ਦੀ ਲਈ ਤਲਾਸ਼ੀ
ਇਸ ਤੋਂ ਇਲਾਵਾ ਜੇਲ੍ਹ ਵਿੱਚ ਇੱਕ ਮੋਬਾਈਲ ਫੋਨ ਲਵਾਰਸ ਹਾਲਤ ਵਿੱਚ ਵੀ ਮਿਲਿਆ ਹੈ। ਫਿਰੋਜ਼ਪੁਰ ਸਿਟੀ ਥਾਣੇ ਦੇ ASI ਗੁਰਮੇਲ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਕੇਂਦਰੀ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ 4 ਅੰਡਰ ਟਰਾਇਲ ਅਤੇ ਇਕ ਅਣਪਛਾਤੇ ਦੋਸ਼ੀ ਖਿਲਾਫ ਆਈਪੀਸੀ ਅਤੇ ਜੇਲ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: