ਪੰਜਾਬ ਦੇ ਮੁਕਤਸਰ ਵਿੱਚ ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਨਿਸ਼ਾਨਾ ਬਣਾਇਆ। ਦੱਸਿਆ ਜਾ ਰਿਹਾ ਹੈ ਚੋਰ ਸਕੂਲ ਵਿੱਚੋਂ ਕਰੀਬ ਡੇਢ ਲੱਖ ਰੁਪਏ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ ਹਨ। ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਜਿਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ ਦੇ ਪ੍ਰਿੰਸੀਪਲ ਨਵਦੀਪ ਆਹੂਜਾ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਸਕੂਲ ਦੀ ਸਫਾਈ ਸੇਵਕ ਨੇ ਉਨ੍ਹਾਂ ਨੂੰ ਸਕੂਲ ਵਿੱਚ ਚੋਰੀ ਹੋਣ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਸਕੂਲ ਵਿੱਚ ਸਾਮਾਨ ਖਿੱਲਰਿਆ ਪਿਆ ਸੀ। ਜਿਸਦੇ ਬਾਅਦ ਉਨ੍ਹਾਂ ਨੇ ਥਾਣਾ ਸਿਟੀ ਪੁਲਿਸ ਨੂੰ ਸੂਚਨਾ ਦਿੱਤੀ।
ਇਹ ਵੀ ਪੜ੍ਹੋ : ਲੁਧਿਆਣਾ : ਘਰ ‘ਚ ਚੋਰੀ ਕਰਨ ਆਏ ਚੋਰਾਂ ਦੀ ਕਰਤੂਤ, ਪਾਲਤੂ ਕੁੱਤੇ ਦੇ ਭੌਂਕਣ ‘ਤੇ ਚਲਾਈ ਗੋ.ਲੀ
ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਚੋਰਾਂ ਨੇ ਸਕੂਲ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੇ ਨਾਲ-ਨਾਲ ਕੰਪਿਊਟਰ, ਯੂਪੀਐਸ, ਡੀਵੀਆਰ, ਸਾਊਂਡ ਸਿਸਟਮ, ਐਂਪਲੀਫਾਇਰ ਵੀ ਚੋਰੀ ਕਰ ਲਿਆ। ਉਨ੍ਹਾਂ ਦੱਸਿਆ ਕਿ ਚੋਰੀ ਹੋਏ ਸਮਾਨ ਦੀ ਕੀਮਤ ਡੇਢ ਲੱਖ ਦੇ ਕਰੀਬ ਬਣਦੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਚੋਰਾਂ ਦਾ ਪਤਾ ਲਗਾਉਣ ਲਈ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: