ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਫਾਜ਼ਿਲਕਾ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.5 ਕਿਲੋ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।
ਬੀਐਸਐਫ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ 1 ਜੂਨ ਨੂੰ, ਬੀਐਸਐਫ ਦੀ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ, ਜਲਾਲਾਬਾਦ ਸਥਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਨਾਲ ਚੱਕਖੇਵਾ ਪਿੰਡ ਵਿੱਚ ਕੁਝ ਘਰਾਂ ਦੀ ਇੱਕ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ ਸੀ।”
ਤਲਾਸ਼ੀ ਦੌਰਾਨ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਪੁੱਛਗਿੱਛ ਦੌਰਾਨ ਉਨ੍ਹਾਂ ਵਿੱਚੋਂ ਇੱਕ ਵਿਅਕਤੀ ਵੱਲੋਂ ਕੀਤੇ ਖ਼ੁਲਾਸੇ ਦੇ ਆਧਾਰ ’ਤੇ ਇੱਕ ਵਿਅਕਤੀ ਦੇ ਘਰੋਂ ਤਿੰਨ ਪੈਕੇਟ ਸ਼ੱਕੀ ਹੈਰੋਇਨ ਬਰਾਮਦ ਕੀਤੀ ਗਈ। ਅਧਿਕਾਰੀ ਨੇ ਅੱਗੇ ਕਿਹਾ ਕਿ ਇਹ ਖੇਪ ਸ਼ਾਇਦ ਕੁਝ ਦਿਨ ਪਹਿਲਾਂ ਇੱਕ ਡਰੋਨ ਦੁਆਰਾ ਸੁੱਟੀ ਗਈ ਸੀ ਅਤੇ ਬਾਅਦ ਵਿੱਚ ਘਰ ਦੇ ਅੰਦਰ ਛੁਪਾ ਦਿੱਤੀ ਗਈ ਸੀ। ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: