ਇੰਸਟੈਂਟ ਮੈਸੇਜਿੰਗ ਐਪ WhatsApp ਦੀ ਵਰਤੋਂ ਇਨ੍ਹੀਂ ਦਿਨੀਂ ਫਰਜ਼ੀ ਮੈਸੇਜ ਤੇ ਕਾਲ ਲਈ ਵੱਧ ਰਹੀ ਹੈ । ਕੁਝ ਲੋਕ ਪ੍ਰਾਈਵੇਸੀ ਦੀ ਉਲੰਘਣਾ ਕਰ ਰਹੇ ਹਨ। ਇਸ ਨੂੰ ਦੇਖਦੇ ਹੋਏ Whatsapp ਨੇ ਵੱਡਾ ਫੈਸਲਾ ਲਿਆ ਹੈ । Whatsapp ਨੇ ਅਪ੍ਰੈਲ ਮਹੀਨੇ ਵਿੱਚ 74 ਲੱਖ ਤੋਂ ਜ਼ਿਆਦਾ ਅਕਾਊਂਟਸ ਨੂੰ ਬੈਨ ਕਰ ਦਿੱਤਾ ਹੈ । ਕੰਪਨੀ ਨੇ ਵੀਰਵਾਰ ਨੂੰ ਕਿਹਾ ਕਿ ਇਹ ਕਾਰਵਾਈ ਨਵੇਂ ਆਈਟੀ ਨਿਯਮ 2021 ਦੇ ਤਹਿਤ ਕੀਤੀ ਗਈ ਹੈ। Whatsapp ਨੇ ਆਪਣੀ ਮਾਸਿਕ ਕੰਪਲਾਇੰਸ ਰਿਪੋਰਟ ਵਿੱਚ ਦੱਸਿਆ ਹੈ ਕਿ 1 ਅਪ੍ਰੈਲ ਤੋਂ 30 ਅਪ੍ਰੈਲ ਤੱਕ 74,52,500 ਅਕਾਊਂਟਸ ‘ਤੇ ਪਾਬੰਦੀ ਲਗਾ ਦਿੱਤੀ ਹੈ ਤੇ ਇਨ੍ਹਾਂ ਵਿੱਚੋਂ 2,469,700 ਅਕਾਊਂਟਸ ‘ਤੇ ਸਰਗਰਮੀ ਨਾਲ ਪਾਬੰਦੀ ਲਗਾਈ ਗਈ ਹੈ।
ਦੇਸ਼ ਭਰ ਵਿੱਚ ਲਗਪਗ 500 ਮਿਲੀਅਨ ਉਪਭੋਗਤਾਵਾਂ ਦੇ ਨਾਲ, ਸਭ ਤੋਂ ਪ੍ਰਸਿੱਧ ਮੈਸੇਜਿੰਗ ਪਲੇਟਫਾਰਮ ਨੂੰ ਅਪ੍ਰੈਲ ਮਹੀਨੇ ਵਿੱਚ ਰਿਕਾਰਡ 4,377 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਅਤੇ 234 ਮਾਮਲਿਆਂ ‘ਤੇ ਕਾਰਵਾਈ ਕੀਤੀ ਗਈ ਹੈ। ਕੰਪਨੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਉਪਭੋਗਤਾ ਲਈ ਸੁਰੱਖਿਆ ਰਿਪੋਰਟ ਵਿੱਚ ਪ੍ਰਾਪਤ ਉਪਭੋਗਤਾ ਸ਼ਿਕਾਇਤਾਂ ਦੇ ਵੇਰਵੇ ਅਤੇ Whatsapp ਵੱਲੋਂ ਕੀਤੀ ਗਈ ਕਾਰਵਾਈ ਦੇ ਨਾਲ-ਨਾਲ, WhatsApp ਆਪਣੇ ਪਲੇਟਫਾਰਮ ‘ਤੇ ਦੁਰਵਿਵਹਾਰ ਨਾਲ ਨਜਿੱਠਣ ਲਈ ਰੋਕਥਾਮ ਕਾਰਵਾਈਆਂ ਨੂੰ ਵੀ ਸ਼ਾਮਿਲ ਕਰਦਾ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 IAS ਤੇ 34 PCS ਅਧਿਕਾਰੀਆਂ ਦੇ ਹੋਏ ਤਬਾਦਲੇ
ਇਸ ਤੋਂ ਇਲਾਵਾ ਕੰਪਨੀ ਨੇ ਕਿਹਾ ਕਿ 1 ਅਪ੍ਰੈਲ ਤੋਂ 30 ਅਪ੍ਰੈਲ ਵਿਚਾਲੇ ਸ਼ਿਕਾਇਤ ਅਪੀਲ ਕਮੇਟੀ ਤੋਂ 2 ਆਦੇਸ਼ ਪ੍ਰਾਪਤ ਹੋਏ ਸਨ, ਜਿਨ੍ਹਾਂ ‘ਤੇ ਕਾਰਵਾਈ ਕੀਤੀ ਗਈ। ਲੱਖਾਂ ਭਾਰਤੀ ਸੋਸ਼ਲ ਮੀਡੀਆ ਯੂਜ਼ਰਸ ਨੂੰ ਸਮਰੱਥ ਬਣਾਉਣ ਲਈ ਇਲੈਕਟ੍ਰੋਨਿਕਸ ਅਤੇ ਆਈਟੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਹਾਲ ਹੀ ਵਿੱਚ ਸ਼ਿਕਾਇਤ ਅਪੀਲ ਕਮੇਟੀ (GAC) ਦੀ ਸ਼ੁਰੂਆਤ ਕੀਤੀ ਸੀ, ਜੋ ਸਮੱਗਰੀ ਅਤੇ ਹੋਰ ਮੁੱਦਿਆਂ ਬਾਰੇ ਚਿੰਤਾਵਾਂ ‘ਤੇ ਧਿਆਨ ਦੇਵੇਗੀ । ਬਿਗ ਟੈਕ ਕੰਪਨੀਆਂ ‘ਤੇ ਰੋਕ ਲਗਾਉਣ ਲਈ ਡਿਜੀਟਲ ਕਾਨੂੰਨਾਂ ਨੂੰ ਮਜ਼ਬੂਤ ਕਰਨ ਲਈ, ਨਵਾਂ ਗਠਿਤ ਪੈਨਲ ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਫੈਸਲਿਆਂ ਦੇ ਖਿਲਾਫ ਉਪਭੋਗਤਾਵਾਂ ਦੀਆਂ ਅਪੀਲਾਂ ‘ਤੇ ਗੌਰ ਕਰੇਗਾ।
ਦੱਸ ਦਈਏ ਕਿ ਪਿਛਲੇ ਮਹੀਨੇ ਅੰਤਰਰਾਸ਼ਟਰੀ ਨੰਬਰਾਂ ਤੋਂ WhatsApp ‘ਤੇ ਕਈ ਲੋਕਾਂ ਨੂੰ ਕਾਲ ਆ ਰਹੀ ਸੀ । ਇਸ ਨਾਲ ਜੁੜੀਆਂ ਕਈ ਲੋਕਾਂ ਨੇ ਟਵਿੱਟਰ, ਫੇਸਬੁੱਕ ‘ਤੇ ਵੀ ਸ਼ਿਕਾਇਤ ਦਰਜ ਕਰਵਾਈ । ਪਰ ਸਰਕਾਰ ਨੇ ਇਸ ‘ਤੇ ਸਖ਼ਤ ਕਾਰਵਾਈ ਕਰਦਿਆਂ ‘ਸੰਚਾਰ ਸਾਥੀ ਪੋਰਟਲ’ ਲਾਂਚ ਕੀਤਾ ਹੈ। ਇਸ ਪੋਰਟਲ ਦੀ ਮਦਦ ਨਾਲ ਵੀ ਹੁਣ ਲੋਕ ਫਰਜ਼ੀ ਕਾਲ ਅਤੇ ਮੈਸੇਜ ਦੀ ਸ਼ਿਕਾਇਤ ਕਰ ਸਕਣਗੇ।
ਵੀਡੀਓ ਲਈ ਕਲਿੱਕ ਕਰੋ -: