ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਇਕ ਵਾਰ ਫਿਰ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜਕਲ੍ਹ ਅਮਰੀਕਾ ਦੌਰੇ ‘ਤੇ ਹਨ। ਮੁਸਲਿਮ ਲੀਗ ਨੂੰ ਲੈ ਕੇ ਉਨ੍ਹਾਂ ਦੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਰਾਹੁਲ ਦੇ ਇਸ ਬਿਆਨ ‘ਤੇ ਭਾਜਪਾ ਨੇਤਾ ਕਾਂਗਰਸ ਅਤੇ ਗਾਂਧੀ ‘ਤੇ ਹਮਲਾਵਰ ਹੋ ਗਏ ਹਨ ਅਤੇ ਉਨ੍ਹਾਂ ਨੂੰ ਘੇਰ ਰਹੇ ਹਨ। ਰਾਹੁਲ ਦੇ ਬਿਆਨ ਬਾਰੇ ਗ੍ਰਹਿ ਮੰਤਰੀ ਵਿਜ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਇਦ ਨਹੀਂ ਪਤਾ ਕਿ ਭਾਰਤ ਆਜ਼ਾਦ ਹੋ ਗਿਆ ਹੈ ਅਤੇ ਇੱਥੋਂ ਦੀਆਂ ਸਮੱਸਿਆਵਾਂ ਇੱਥੋਂ ਦੀ ਸਰਕਾਰ ਹੀ ਹੱਲ ਕਰੇਗੀ।
ਵਿਜ ਨੇ ਕਿਹਾ ਕਿ ਰਾਹੁਲ ਗਾਂਧੀ ਲਗਾਤਾਰ ਹੇਟ ਇੰਡੀਆ ਮੁਹਿੰਮ ਚਲਾ ਰਹੇ ਹਨ। ਉਹ ਮੁਹੱਬਤ ਦੇ ਬਾਜ਼ਾਰ ਵਿੱਚ ਨਫ਼ਰਤ ਦੇ ਵਪਾਰੀ ਬਣ ਗਏ ਹਨ। ਵਿਜ ਨੇ ਕਿਹਾ ਕਿ ਰਾਹੁਲ ਗਾਂਧੀ ਸਪਾਂਸਰਡ ਲੋਕਾਂ ਨੂੰ ਇਕੱਠਾ ਕਰਕੇ ਭਾਰਤ ਨੂੰ ਬਦਨਾਮ ਕਰਦੇ ਹਨ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਸੀ ਕਿ ਦੁਨੀਆ ਭਰ ਦੇ ਦੇਸ਼ਾਂ ਦੇ ਨੇਤਾ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕਰਦੇ ਨਹੀਂ ਥੱਕਦੇ ਅਤੇ ਸਾਡੇ ਦੇਸ਼ ਦੇ ਨੇਤਾ ਰਾਹੁਲ ਗਾਂਧੀ ਵਿਦੇਸ਼ਾਂ ‘ਚ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਲੀਲ ਕਰਦੇ ਹਨ। ਹਰ ਭਾਰਤੀ ਨੂੰ ਅਜਿਹੇ ਨੇਤਾ ਦਾ ਬਾਈਕਾਟ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : RSS ਵਰਕਰ ਨੇ ਮੁਸਲਿਮ ਔਰਤਾਂ ਨੂੰ ਕਿਹਾ ‘ਬੱਚਾ ਪੈਦਾ ਕਰਨ ਵਾਲੀ ਫੈਕਟਰੀ’, ਹੋਇਆ ਗ੍ਰਿਫ਼ਤਾਰ
ਜਦੋਂ ਕਾਂਗਰਸ ਨੇ ਅਡਾਨੀ ਦਾ ਵਿਰੋਧ ਕੀਤਾ ਤਾਂ ਗ੍ਰਹਿ ਮੰਤਰੀ ਅਨਿਲ ਵਿਜ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ‘ਅਡਾਨੀ ਬੁਖਾਰ’ ਤੋਂ ਪੀੜਤ ਹਨ। ਉਨ੍ਹਾਂ ਕਿਹਾ ਸੀ ਕਿ ਜੇ ਰਾਹੁਲ ਗਾਂਧੀ ਇੰਨੇ ਹੀ ਅਕਲਮੰਦ ਹਨ ਤਾਂ ਦੱਸੋ ਅਡਾਨੀ ਨੇ ਕੀ ਕੀਤਾ ਹੈ? ਉਹ ਸਾਰਾ ਦਿਨ ਅਡਾਨੀ ਅਤੇ ਅਡਾਨੀ ਦੀਆਂ ਗੱਲਾਂ ਕਰਦੇ ਹਨ, ਉਨ੍ਹਾਂ ਨੂੰ ਅਡਾਨੀ ਬੁਖਾਰ ਚੜ੍ਹ ਗਿਆ ਹੈ। ਰਾਹੁਲ ਗਾਂਧੀ ਵੱਲੋਂ ਲੰਡਨ ਫੇਰੀ ਦੌਰਾਨ ਦਿੱਤੇ ਬਿਆਨ ਬਾਰੇ ਵਿਜ ਨੇ ਇਹ ਵੀ ਕਿਹਾ ਸੀ ਕਿ ਜੇ ਰਾਹੁਲ ਆਪਣੇ ਬਿਆਨਾਂ ਲਈ ਮੁਆਫ਼ੀ ਨਹੀਂ ਮੰਗਦੇ ਤਾਂ ਭਾਰਤ ਦੇ ਦੇਸ਼ ਭਗਤਾਂ ਨੂੰ ਕਾਂਗਰਸ ਪਾਰਟੀ ਦਾ ਬਾਈਕਾਟ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: