ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੂੰ ਨਸ਼ਾ ਸਪਲਾਈ ਕਰਨ ਵਾਲੇ ਸਮੱਗਲਰ ਨੂੰ ਫੜਨ ਵਿੱਚ ਕਾਮਯਾਬੀ ਮਿਲੀ ਹੈ। ਅਧਿਕਾਰੀਆਂ ਨੂੰ ਤਸਕਰਾਂ ਦੇ ਕਬਜ਼ੇ ‘ਚੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਗੱਡੀਆਂ ਬਰਾਮਦ ਹੋਈਆਂ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ।
ਜਾਣਕਾਰੀ ਅਨੁਸਾਰ ਪੁਲਿਸ ਦੀ ਟੀਮ ਵੱਲੋਂ ਮਲਹਾਰ ਰੋਡ ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਆਧਾਰ ‘ਤੇ ਇੱਕ ਹੌਂਡਾ ਸਿਟੀ ਕਾਰ ਨੂੰ ਰੋਕਿਆ। ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮ ਕੋਲੋਂ ਹੈਰੋਇਨ ਬਰਾਮਦ ਹੋਈ। ਮੁਲਜ਼ਮ ਕੋਲੋਂ 120 ਗ੍ਰਾਮ ਹੈਰੋਇਨ, 40 ਗ੍ਰਾਮ ਆਈਸ, 40 ਲਿਫਾਫੇ, ਇਲੈਕਟ੍ਰਾਨਿਕ ਕੰਡਾ ਅਤੇ ਹੌਂਡਾ ਸਿਟੀ ਕਾਰ ਬਰਾਮਦ ਹੋਈ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਪੁਲਿਸ ਨੇ ਭੁੱਕੀ ਨਾਲ ਭਰਿਆ ਟਰੱਕ ਕੀਤਾ ਬਤਰਾਮ, ਮੌਕੇ ‘ਤੋਂ ਤਸਕਰ ਫਰਾਰ
ਪੁਲਿਸ ਵੱਲੋਂ ਕੀਤੀ ਗਈ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੀ ਪਛਾਣ ਨਵਦੀਪ ਸ਼ਰਮਾ ਉਰਫ਼ ਨਵੀ ਵਜੋਂ ਦੱਸਿਆ। ਪੁਲਿਸ ਵੱਲੋਂ ਨਵੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲੈ ਕੇ ਹੋਰ ਜਾਣਕਾਰੀ ਹਾਸਲ ਕਰ ਰਹੀ ਹੈ ਕਿ ਉਹ ਇਹ ਨਸ਼ੀਲੇ ਪਦਾਰਥ ਕਿੱਥੋਂ ਲਿਆ ਰਿਹਾ ਸੀ। ਇਸ ਮਾਮਲੇ ਸਬੰਧੀ ADCP ਰੁਪਿੰਦਰ ਕੌਰ ਸਰਾਂ, ਏਸੀਪੀ ਅਸ਼ੋਕ ਕੁਮਾਰ ਅਤੇ ਇੰਚਾਰਜ ਜਸਵੀਰ ਸਿੰਘ ਨੇ ਪ੍ਰੈਸ ਕਾਨਫਰੰਸ ਕੀਤੀ।
ਵੀਡੀਓ ਲਈ ਕਲਿੱਕ ਕਰੋ -: