ਕੁਝ ਦਿਨ ਪਹਿਲਾਂ ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ਵਿੱਚ ਇੱਕ ਨਾਬਾਲਗ ਲੜਕੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਅਦਾਲਤ ਨੇ ਮੁਲਜ਼ਮ ਸਾਹਿਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦਿੱਲੀ ਪੁਲਿਸ ਨੇ ਸ਼ਨੀਵਾਰ ਸ਼ਾਮ ਨੂੰ ਦੋਸ਼ੀ ਸਾਹਿਲ ਨੂੰ ਅਦਾਲਤ ਵਿੱਚ ਪੇਸ਼ ਕੀਤਾ।
ਪੁਲਿਸ ਦਾ ਕਹਿਣਾ ਹੈ ਕਿ ਸਾਹਿਲ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਜਾਣਕਾਰੀਆਂ ਹੱਥ ਆਈਆਂ ਹਨ। ਹਾਲਾਂਕਿ ਸਾਹਿਲ ਨੂੰ ਐਤਵਾਰ (04 ਜੂਨ) ਨੂੰ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਪੁਲਿਸ ਦਾ ਕਹਿਣਾ ਹੈ ਕਿ ਹੁਣ ਪੁੱਛਗਿੱਛ ਲਈ ਕੁਝ ਖਾਸ ਨਹੀਂ ਬਚਿਆ ਹੈ। ਅਜਿਹੇ ‘ਚ ਸ਼ਨੀਵਾਰ ਸ਼ਾਮ ਨੂੰ ਹੀ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਇਹ ਵੀ ਦੱਸਿਆ ਕਿ ਸਾਹਿਲ ਖਿਲਾਫ ਐਸਸੀ/ਐਸਟੀ ਐਕਟ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਦੋਸ਼ੀ ਸਾਹਿਲ ਦੀ ਕਾਲ ਡਿਟੇਲ ਵੀ ਕਢਵਾ ਲਈ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਕਤਲ ਤੋਂ ਪਹਿਲਾਂ ਉਸ ਨੇ ਕਿਸ ਨਾਲ ਗੱਲ ਕੀਤੀ ਸੀ। ਉਨ੍ਹਾਂ ਲੋਕਾਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਜਾਵੇਗਾ ਜਿਨ੍ਹਾਂ ਨੇ ਮੁਲਜ਼ਮ ਨਾਲ ਗੱਲ ਕੀਤੀ ਸੀ, ਨਾਲ ਹੀ ਉਸ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵੀ ਜਾਂਚ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਪੁਲਸ ਨੇ ਕਤਲ ਵਿੱਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਪੁਲੀਸ ਅਨੁਸਾਰ ਮੁਲਜ਼ਮ ਸਾਹਿਲ ਦੇ ਇਸ਼ਾਰੇ ’ਤੇ ਸੈਕਟਰ-11 ਨੇੜਿਓਂ ਰਿਠਾਲਾ ਮੈਟਰੋ ਸਟੇਸ਼ਨ ਤੋਂ ਇੱਕ ਚਾਕੂ ਬਰਾਮਦ ਹੋਇਆ। ਸਾਹਿਲ ਨੇ ਲੜਕੀ ‘ਤੇ ਚਾਕੂ ਨਾਲ 20 ਦੇ ਕਰੀਬ ਹਮਲੇ ਕੀਤੇ ਸਨ। ਇਸ ਤੋਂ ਬਾਅਦ ਲੜਕੀ ਦੇ ਸਿਰ ‘ਤੇ ਭਾਰੀ ਪੱਥਰ ਨਾਲ ਹਮਲਾ ਕੀਤਾ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪੁਲੀਸ ਅਨੁਸਾਰ ਮੁਲਜ਼ਮ ਸਾਹਿਲ ਨੇ ਨਾਬਾਲਗ ਲੜਕੀ ਦੇ ਕਤਲ ਤੋਂ ਕਰੀਬ 15 ਦਿਨ ਪਹਿਲਾਂ ਚਾਕੂ ਖਰੀਦਿਆ ਸੀ।