ਪੰਜਾਬ ਦੇ ਫਿਰੋਜ਼ਪੁਰ ਵਿੱਚ ਪੁਲਿਸ 4 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਤਸਕਰ ਫਿਰੋਜ਼ਪੁਰ ਕੇਂਦਰੀ ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਣ ਦੀ ਕੋਸ਼ਿਸ਼ ਕਰ ਰਹੇ, ਇਸ ‘ਤੋਂ ਪਹਿਲਾ ਹੀ ਥਾਣਾ ਸਿਟੀ ਪੁਲਿਸ ਨੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਦਬੋਚ ਲਿਆ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਨਸ਼ੀਲਾ ਪਦਾਰਥ ਵੀ ਬਰਾਮਦ ਹੋਇਆ ਹੈ। ਫਿਹਲ ਪੁਲਿਸ ਨੇ ਚਾਰਾਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਫਿਰੋਜ਼ਪੁਰ ਸਿਟੀ ਥਾਣਾ ਦੀ ASI ਪਰਮਜੀਤ ਕੌਰ ਨੇ ਦੱਸਿਆ ਕਿ ਉਹ ਅਗਰਸੈਨ ਚੌਕ ਵਿਖੇ ਗਸ਼ਤ ‘ਤੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਲੱਖਾ, ਰਾਹੁਲ, ਵਿਸ਼ਾਲ ਵਾਸੀ ਫਿਰੋਜ਼ਪੁਰ ਅਤੇ ਫਾਜਲਿਕਾ ਵਾਸੀ ਖੜਕ ਸਿੰਘ ਨਸ਼ਾ ਵੇਚਣ ਦੇ ਆਦੀ ਹਨ। ਅੱਜ ਉਹ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਸੁੱਟਣ ਵਾਲੇ ਦੀ ਭਾਲ ਵਿੱਚ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਘਰ ਦੇ ਬਾਹਰੋਂ ਕਾਰ ਚੋਰੀ, ਮਾਸਟਰ ਚਾਬੀ ਨਾਲ ਗੱਡੀ ਸਟਾਰਟ ਕਰਕੇ ਹੋਏ ਫਰਾਰ
ਮੁਖਬਰ ਦੀ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਦੋਸ਼ੀਆਂ ਨੂੰ ਮੌਕੇ ਤੋਂ ਫੜ ਲਿਆ ਗਿਆ। ਇਸ ‘ਤੋਂ ਬਾਅਦ ਜਦੋਂ ਉਨ੍ਹਾਂ ਦੀ ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 100 ਗ੍ਰਾਮ ਨਸ਼ੀਲਾ ਪਾਊਡਰ, 60 ਜ਼ਰਦੀ ਹਲਵਾ, 4 ਸਿਗਰਟ ਦੇ ਪੈਕਟ ਅਤੇ 15 ਬੰਡਲ ਬੀੜੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਜਾਵੇਗਾ, ਤਾਂ ਜੋ ਪਤਾ ਲੱਗ ਸਕੇ ਕਿ ਇਹ ਨਸ਼ੀਲੇ ਪਦਾਰਥ ਜੇਲ੍ਹ ਚੋਂ ਕਿਸ ਨੇ ਮੰਗਵਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: