ਦੇਸ਼ ਦੇ ਮਸ਼ਹੂਰ ਪਹਿਲਵਾਨਾਂ ਨੇ ਪਿਛਲੇ ਕੁਝ ਮਹੀਨਿਆਂ ਤੋਂ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਮਹਿਲਾ ਪਹਿਲਵਾਨ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਇਕ ਨਾਬਾਲਗ ਮਹਿਲਾ ਪਹਿਲਵਾਨ ਆਪਣੇ ਬਿਆਨ ਤੋਂ ਪਲਟ ਗਈ ਹੈ। ਉਨ੍ਹਾਂ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਲਗਾਏ ਗਏ ਦੋਸ਼ਾਂ ਨੂੰ ਵਾਪਸ ਲੈ ਲਿਆ ਹੈ।
ਦਿੱਲੀ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਵਿੱਚ ਨਾਬਾਲਗ ਮਹਿਲਾ ਪਹਿਲਵਾਨ ਦੇ ਬਿਆਨ ਦਰਜ ਕੀਤੇ ਹਨ। ਔਰਤ ਨੇ ਦੋ ਦਿਨ ਪਹਿਲਾਂ ਪਟਿਆਲਾ ਹਾਊਸ ਕੋਰਟ ਵਿੱਚ ਆਪਣਾ ਬਿਆਨ ਵਾਪਸ ਲੈ ਲਿਆ। ਪਹਿਲਵਾਨਾਂ ਦੇ ਦੋਸ਼ਾਂ ਤੋਂ ਬਾਅਦ ਬ੍ਰਿਜ ਭੂਸ਼ਣ ਸਿੰਘ ‘ਤੇ ਦੋ FIR ਦਰਜ ਕੀਤੀਆਂ ਗਈਆਂ ਹਨ। FIR ‘ਚ ਨਾਬਾਲਗ ਪਹਿਲਵਾਨ ਨੇ ਬ੍ਰਿਜ ਭੂਸ਼ਣ ‘ਤੇ ਕਈ ਵਾਰ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। FIR ਵਿੱਚ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਹੈ। FIR ਦੇ ਅਨੁਸਾਰ, ਲੜਕੀ ਨੇ ਕਿਹਾ ਕਿ ਉਸਨੇ ਉਸਨੂੰ ਆਪਣੇ ਵੱਲ ਖਿੱਚਿਆ ਅਤੇ ਉਸਦੇ ਮੋਢੇ ਨੂੰ ਬਹੁਤ ਜ਼ੋਰ ਨਾਲ ਦਬਾਇਆ ਅਤੇ ਫਿਰ ਜਾਣਬੁੱਝ ਕੇ ਉਸਦਾ ਹੱਥ ਉਸਦੇ ਮੋਢੇ ਹੇਠੋਂ ਖਿਸਕਾਇਆ। ਉਸ ਦੇ ਸਰੀਰ ‘ਤੇ ਹੱਥ ਫੇਰਦਿਆਂ ਉਸ ਨੇ ਕਿਹਾ, ਤੁਸੀਂ ਮੇਰਾ ਸਮਰਥਨ ਕਰੋ, ਮੈਂ ਤੁਹਾਡਾ ਸਾਥ ਦੇਵਾਂਗਾ। ਮੇਰੇ ਨਾਲ ਸੰਪਰਕ ਵਿੱਚ ਰਹੋ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਨਾਬਾਲਗ ਦੇ ਪਿਤਾ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਮੁਤਾਬਕ ਘਟਨਾ 2022 ਦੀ ਹੈ, ਜਦੋਂ ਉਹ 16 ਸਾਲ ਦੀ ਸੀ। ਉਸ ਨੇ ਨੈਸ਼ਨਲ ਖੇਡਾਂ ਵਿੱਚ ਸਬ-ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਭਾਗ ਲਿਆ। ਐਫਆਈਆਰ ਵਿਚ ਅੱਗੇ ਕਿਹਾ ਗਿਆ ਹੈ ਕਿ ਜਦੋਂ ਨਾਬਾਲਗ ਨੇ ਬ੍ਰਿਜ ਭੂਸ਼ਣ ‘ਤੇ ਸਖ਼ਤ ਇਤਰਾਜ਼ ਕੀਤਾ ਤਾਂ ਉਸ ਨੇ ਉਸ ਨੂੰ ਕਿਹਾ ਕਿ ਏਸ਼ੀਅਨ ਚੈਂਪੀਅਨਸ਼ਿਪ ਲਈ ਟਰਾਇਲ ਜਲਦੀ ਹੋਣ ਵਾਲੇ ਹਨ ਅਤੇ ਕਿਉਂਕਿ ਉਹ ਉਸ ਨਾਲ ਸਹਿਯੋਗ ਨਹੀਂ ਕਰ ਰਹੀ ਹੈ, ਉਸ ਨੂੰ ਆਉਣ ਵਾਲੇ ਟਰਾਇਲਾਂ ਵਿਚ ਨਤੀਜੇ ਭੁਗਤਣੇ ਪੈਣਗੇ। ਬ੍ਰਿਜਭੂਸ਼ਨ ਸਿੰਘ ਦੇ ਖਿਲਾਫ ਕਨਾਟ ਪਲੇਸ ਥਾਣੇ ਵਿੱਚ ਆਈਪੀਸੀ ਦੀਆਂ ਧਾਰਾਵਾਂ 354, 354ਏ, 354ਡੀ ਅਤੇ 34 ਐਫਆਈਆਰ ਦਰਜ ਕੀਤੀ ਗਈ ਹੈ।