ਬਾਰਿਸ਼ ਰੁਕਣ ਤੋਂ ਬਾਅਦ ਪੰਜਾਬ ਵਿੱਚ ਪਾਰਾ ਫਿਰ ਤੋਂ ਚੜ੍ਹਨ ਲੱਗਿਆ ਹੈ। ਬੀਤੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ 10,3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸਦੇ ਬਾਵਜੂਦ ਤਾਪਮਾਨ ਆਮ ਨਾਲੋਂ 4.4 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਪੱਛਮੀ ਗੜਬੜੀ ਕਾਰਨ 6 ਜੂਨ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਲਕੀ ਬੂੰਦਾਬਾਂਦੀ ਦੇ ਆਸਾਰ ਹਨ। ਹਾਲਾਂਕਿ ਇਸ ਨਾਲ ਤਾਪਮਾਨ ਵਿੱਚ ਜ਼ਿਆਦਾ ਕਮੀ ਨਹੀਂ ਆਵੇਗੀ। ਇਸਦੇ ਬਾਅਦ 10 ਜੂਨ ਨੂੰ ਇੱਕ ਹੋਰ ਪੱਛਮੀ ਗੜਬੜੀ ਸਰਗਰਮ ਹੋਵੇਗੀ। ਇਸਦਾ ਅਸਰ ਪੂਰੇ ਪੰਜਾਬ ਵਿੱਚ ਹੋਵੇਗਾ। ਇਸ ਨਾਲ ਕੁਝ ਸ਼ਹਿਰਾਂ ਵਿੱਚ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ।
ਐਤਵਾਰ ਨੂੰ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪੂਰੇ ਪੰਜਾਬ ਵਿੱਚ ਸਭ ਤੋਂ ਵੱਧ ਜ਼ਿਆਦਾ ਸੀ। ਅੰਮ੍ਰਿਤਸਰ ਵਿੱਚ 37.2, ਲੁਧਿਆਣਾ ਵਿੱਚ 35.7 ਡਿਗਰੀ, ਪਟਿਆਲਾ ਵਿੱਚ 37.3 ਡਿਗਰੀ, ਪਠਾਨਕੋਟ ਵਿੱਚ 37.1 ਡਿਗਰੀ, ਬਠਿੰਡਾ ਵਿੱਚ 35.2 ਡਿਗਰੀ, ਫਰੀਦਕੋਟ ਵਿੱਚ 38.6 ਡਿਗਰੀ, ਫਤਹਿਗੜ੍ਹ ਸਾਹਿਬ ਵਿੱਚ 35.9 ਡਿਗਰੀ, ਫਿਰੋਜ਼ਪੁਰ ਵਿੱਚ 37.1 ਡਿਗਰੀ ਤੇ ਰੋਪੜ ਵਿੱਚ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਦੇ ਤਾਪਮਾਨ ਵਿੱਚ ਵੀ 2.4 ਡਿਗਰੀ ਦਾ ਉਛਾਲ ਦੇਖਣ ਨੂੰ ਮਿਲਿਆ। ਹਾਲਾਂਕਿ ਇਹ ਆਮ ਦੇ ਨਜ਼ਦੀਕ ਹੀ ਰਿਹਾ।
ਇਹ ਵੀ ਪੜ੍ਹੋ: ਪੰਜਾਬ ਯੂਨੀਵਰਸਿਟੀ ‘ਚ ਹਿੱਸੇਦਾਰੀ ਦਾ ਮੁੱਦਾ: ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ
ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ 3 ਤੋਂ 5 ਡਿਗਰੀ ਦਾ ਵਾਧਾ ਦਰਜ ਕੀਤਾ ਜਾਵੇਗਾ। ਇਸ ਨਾਲ ਕੁਝ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਦੇ ਪਾਰ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਫਿਲਹਾਲ ਲੂ ਨਹੀਂ ਚੱਲੇਗੀ। ਸੋਮਵਾਰ ਨੂੰ ਵੀ ਮੌਸਮ ਖੁਸ਼ਕ ਰਹੇਗਾ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਨਿਦੇਸ਼ਕ ਮਨਮੋਹਨ ਸਿੰਘ ਦੇ ਮੁਤਾਬਕ ਮੌਸਮ ਫਿਲਹਾਲ ਖੁਸ਼ਕ ਬਣਿਆ ਰਹੇਗਾ। 6 ਜੂਨ ਨੂੰ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਬੂੰਦਾਬਾਂਦੀ ਦੇ ਆਸਾਰ ਹਨ।
ਵੀਡੀਓ ਲਈ ਕਲਿੱਕ ਕਰੋ -: