ਸਾਊਥ ਇੰਡਸਟਰੀ ਦੇ ਮੈਗਾਸਟਾਰ ਚਿਰੰਜੀਵੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਪਿਛਲੇ ਕੁਝ ਦਿਨਾਂ ਤੋਂ ਖ਼ਬਰਾਂ ਆ ਰਹੀਆਂ ਸਨ ਕਿ ਚਿਰੰਜੀਵੀ ਕੈਂਸਰ ਤੋਂ ਪੀੜਤ ਹਨ। ਹੁਣ ਅਦਾਕਾਰ ਨੇ ਇੱਕ ਪੋਸਟ ਰਾਹੀਂ ਇਸ ਖਬਰ ਨੂੰ ਗਲਤ ਦੱਸਿਆ ਹੈ। ਜਾਅਲੀ ਖ਼ਬਰਾਂ ਫੈਲਾਉਣ ਲਈ ਮੀਡੀਆ ‘ਤੇ ਵੀ ਗੁੱਸਾ ਜ਼ਾਹਰ ਕੀਤਾ। ਆਪਣੀ ਪੋਸਟ ‘ਚ ਚਿਰੰਜੀਵੀ ਨੇ ਕਿਹਾ ਕਿ ਉਨ੍ਹਾਂ ਨੂੰ ਕੈਂਸਰ ਨਹੀਂ ਹੈ।
ਕੁਝ ਦਿਨ ਪਹਿਲਾਂ ਚਿਰੰਜੀਵੀ ਬਾਰੇ ਖ਼ਬਰ ਆਈ ਸੀ ਕਿ ਉਹ ਕੈਂਸਰ ਤੋਂ ਪੀੜਤ ਸਨ ਅਤੇ ਇਲਾਜ ਨੇ ਉਨ੍ਹਾਂ ਨੂੰ ਬਚਾ ਲਿਆ। ਚਿਰੰਜੀਵੀ ਨੂੰ ਕੈਂਸਰ ਹੋਣ ਦੀ ਖਬਰ ਸੁਣ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਪਰੇਸ਼ਾਨ ਸਨ। ਹੁਣ ਅਦਾਕਾਰ ਨੇ ਨਾ ਸਿਰਫ਼ ਇਸ ਬਾਰੇ ਸੱਚਾਈ ਦੱਸੀ ਹੈ, ਸਗੋਂ ਅਜਿਹੀਆਂ ਖ਼ਬਰਾਂ ਫੈਲਾਉਣ ਵਾਲਿਆਂ ‘ਤੇ ਆਪਣਾ ਗੁੱਸਾ ਵੀ ਜ਼ਾਹਰ ਕੀਤਾ ਹੈ। ਚਿਰੰਜੀਵੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਗੈਰ-ਕੈਂਸਰ ਵਾਲੇ ਪੌਲੀਪਸ ਦਾ ਪਤਾ ਲੱਗਾ ਸੀ, ਜਿਸ ਨੂੰ ਹਟਾ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਚਿਰੰਜੀਵੀ ਨੇ ਟਵੀਟ ਕੀਤਾ, ‘ਕੁਝ ਸਮਾਂ ਪਹਿਲਾਂ ਕੈਂਸਰ ਸੈਂਟਰ ਦਾ ਉਦਘਾਟਨ ਕਰਦੇ ਹੋਏ ਮੈਂ ਕਿਹਾ ਸੀ ਕਿ ਕੈਂਸਰ ਬਾਰੇ ਜਾਗਰੂਕਤਾ ਫੈਲਾਉਣੀ ਜ਼ਰੂਰੀ ਹੈ। ਮੈਂ ਤੁਹਾਨੂੰ ਦੱਸਿਆ ਸੀ ਕਿ ਜੇਕਰ ਤੁਸੀਂ ਨਿਯਮਿਤ ਤੌਰ ‘ਤੇ ਮੈਡੀਕਲ ਟੈਸਟ ਕਰਵਾਉਂਦੇ ਹੋ, ਤਾਂ ਤੁਸੀਂ ਕੈਂਸਰ ਤੋਂ ਬਚ ਸਕਦੇ ਹੋ। ਮੈਂ ਸੁਚੇਤ ਸੀ ਅਤੇ ਕੋਲਨ ਸਕੋਪ ਟੈਸਟ ਕਰਵਾਇਆ।