ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਇਸ ਸਮੇਂ ਮੌਸਮ ਸੁਹਾਵਣਾ ਹੈ। ਪਿਛਲੇ ਕੁਝ ਹਫ਼ਤਿਆਂ ਤੋਂ ਪੈ ਰਹੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਦਿੱਲੀ-ਐਨਸੀਆਰ, ਯੂਪੀ, ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੰਗਲਵਾਰ, 6 ਜੂਨ ਨੂੰ ਜ਼ਿਆਦਾਤਰ ਰਾਜਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਦੂਜੇ ਪਾਸੇ 7 ਜੂਨ ਬੁੱਧਵਾਰ ਨੂੰ ਤਾਪਮਾਨ ‘ਚ ਵਾਧਾ ਹੋ ਸਕਦਾ ਹੈ। ਦਿੱਲੀ ‘ਚ ਬੀਤੀ ਰਾਤ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਪੈ ਰਹੀ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। 6 ਜੂਨ ਨੂੰ ਇੰਦਰਾਪੁਰਮ, ਨੋਇਡਾ, ਗੁਰੂਗ੍ਰਾਮ, ਫਰੀਦਾਬਾਦ, ਲੋਨੀ ਦੇਹਤ, ਗਾਜ਼ੀਆਬਾਦ, ਦਾਦਰੀ, ਗ੍ਰੇਟਰ ਨੋਇਡਾ ਦੇ ਆਸ-ਪਾਸ ਦੇ ਖੇਤਰਾਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਯੂਪੀ ਦੇ ਕੁਝ ਇਲਾਕਿਆਂ ‘ਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਮੀਂਹ ਤੋਂ ਬਾਅਦ ਸੂਰਜ ਦੀ ਤੇਜ਼ ਗਰਮੀ ਵੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਉੱਤਰਾਖੰਡ ਦੇ ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਅਲਮੋੜਾ ਦੇ ਆਸਪਾਸ ਦੇ ਖੇਤਰਾਂ ਵਿੱਚ ਹਲਕੀ ਬਰਫਬਾਰੀ ਦੀ ਸੰਭਾਵਨਾ ਹੈ। ਮਹਾਰਾਸ਼ਟਰ, ਕੇਰਲ, ਲਕਸ਼ਦੀਪ, ਕਰਨਾਟਕ, ਮੱਧ ਪ੍ਰਦੇਸ਼ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ‘ਚ ਅਗਲੇ 5 ਦਿਨਾਂ ਦੌਰਾਨ ਹਲਕੀ ਬਾਰਿਸ਼ ਹੋ ਸਕਦੀ ਹੈ। ਰਾਜਸਥਾਨ ਵਿੱਚ ਵੀ ਮੀਂਹ ਕਾਰਨ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਰਾਜ ਦੇ ਉਦੈਪੁਰ, ਚਿਤੌੜਗੜ੍ਹ, ਪਾਲੀ, ਸਿਰੋਹ, ਭਰਤਪੁਰ, ਭੀਲਵਾੜਾ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਵਿਭਾਗ ਨੇ ਬਿਹਾਰ, ਸਿੱਕਮ, ਝਾਰਖੰਡ ਵਿੱਚ ਅਗਲੇ 5 ਦਿਨਾਂ ਲਈ ਹੀਟਵੇਵ ਅਲਰਟ ਜਾਰੀ ਕੀਤਾ ਹੈ।