ਅਜਨਾਲਾ ਦੇ ਪਿੰਡ ਗੁਰਾਲਾ ਦੇ ਸਰਪੰਚ ਜਸਪਾਲ ਸਿੰਘ ਅੱਜ ਸਮੁੱਚੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਸਪਾਲ ਸਿੰਘ ਸਮੇਤ ਸਮੂਹ ਪੰਚਾਇਤ ਮੈਂਬਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।
ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਜਸਪਾਲ ਸਿੰਘ ਲੰਮੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਰਹੇ, ਪਰ ਪੰਜਾਬ ਸਰਕਾਰ ਦੀਆਂ ਕਾਰਵਾਈਆਂ ਤੋਂ ਪ੍ਰਭਾਵਿਤ ਹੋ ਕੇ ਸਰਪੰਚ ਸਮੇਤ ਹੋਰ ਲੋਕ ‘ਆਪ’ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ 15 ਮਹੀਨਿਆਂ ਦੇ ਸ਼ਾਸਨ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਪਿੰਡ ਗੁਰਾਲਾ ਵਿੱਚ ਹੀ ਪੰਚਾਇਤ ਵੱਲੋਂ ਪ੍ਰੋਗਰਾਮ ਕਰਵਾਇਆ ਗਿਆ।
ਕੈਬਨਿਟ ਮੰਤਰੀ ਧਾਲੀਵਾਲ ਨੇ ਪਿੰਡ ਪਹੁੰਚ ਕੇ ਸਰਪੰਚ ਸਣੇ ਸਮੂਹ ਪੰਚਾਇਤ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸਾਰਿਆਂ ਨੂੰ ‘ਆਪ’ ‘ਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਪੰਚਾਇਤ ਮੈਂਬਰਾਂ ਨੇ ਮੰਤਰੀ ਧਾਲੀਵਾਲ ਨਾਲ ਪਿੰਡ ਦੇ ਕੁਝ ਮਸਲਿਆਂ ਬਾਰੇ ਵੀ ਚਰਚਾ ਕੀਤੀ।
ਇਹ ਵੀ ਪੜ੍ਹੋ : ਪੰਜਾਬ ਨੇ ਮੰਗੀ 1000 ਮੈਗਾਵਾਟ ਵਾਧੂ ਬਿਜਲੀ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ
ਮੰਤਰੀ ਨੇ ਪੰਚਾਇਤ ਨੂੰ ਦੱਸਿਆ ਕਿ ਪੰਜਾਬ ਸਰਕਾਰ ਸਮੁੱਚੀ ਪੰਚਾਇਤ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੁੰਦੀਆਂ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: