ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਯਾਤਰਾ ਦੌਰਾਨ 22 ਜੂਨ ਨੂੰ ਅਮਰੀਕੀ ਸੰਸਦ ਦੇ ਇਕ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਨਗੇ। ਇਹ ਦੂਜਾ ਮੌਕਾ ਹੋਵੇਗਾ ਜਦੋਂ ਮੋਦੀ ਅਮਰੀਕੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕਰਨਗੇ। ਦੂਜੀ ਵਾਰ ਅਜਿਹਾ ਕਰਨ ਵਾਲਾ ਇਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹੋਣਗੇ। ਪੀਐੱਮ ਮੋਦੀ ਨੇ ਜੂਨ 2016 ਵਿਚ ਅਮਰੀਕਾ ਦੀ ਆਪਣੀ ਯਾਤਰਾ ਦੌਰਾਨ ਅਮਰੀਕੀ ਕਾਂਗਰਸ ਨੂੰ ਸੰਬੋਧਨ ਕੀਤਾ ਸੀ। ਸੰਯੁਕਤ ਸੈਸ਼ਨ ਨੂੰ ਸੰਬੋਧਨ ਕਰਨ ਲਈ ਮਿਲੇ ਸੱਦੇ ‘ਤੇ ਪੀਐੱਮ ਮੋਦੀ ਨੇ ਧੰਨਵਾਦ ਪ੍ਰਗਟਾਇਆ ਹੈ। ਪੀਐੱਮ ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮੈਂ ਇਸ ਸੱਦੇ ਨੂੰ ਸਵੀਕਾਰ ਕਰਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ।
ਅਮਰੀਕੀ ਕਾਂਗਰਸ ਦੀ ਸਾਂਝੀ ਬੈਠਕ ਵਿਚ ਪੀਐੱਮ ਮੋਦੀ ਦਾ ਦੂਜਾ ਸੰਬੋਧਨ ਇਤਿਹਾਸਕ ਹੈ। ਦੋ ਵਾਰ ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪੀਐੱਮ ਹੋਣਗੇ। ਇਜ਼ਰਾਇਲ ਦੇ ਪੀਐੱਮ ਬੇਂਜਾਮਿਨ ਨੇਤਨਯਾਹੂ ਦੇ ਬਾਅਦ ਦੂਜੇ ਸਥਾਨ ‘ਤੇ ਹੈ ਜਿਨ੍ਹਾਂ ਨੇ ਇਸ ਨੂੰ ਤਿੰਨ ਵਾਰ ਸੰਬੋਧਨ ਕੀਤਾ ਹੈ। ਬ੍ਰਿਟੇਨ ਦੇ ਸਾਬਕਾ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਤੇ ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਨੈਲਸਨ ਮੰਡੇਲਾ, ਵਿਸ਼ਵ ਦੇ ਉਨ੍ਹਾਂ ਕੁਝ ਨੇਤਾਵਾਂ ਵਿਚ ਸ਼ਾਮਲ ਹੈ ਜਿਨ੍ਹਾਂ ਨੇ ਦੋ ਵਾਰ ਅਮਰੀਕੀ ਸੰਸਦ ਨੂੰ ਸੰਬੋਧਨ ਕਰਨ ਦਾ ਸਨਮਾਨ ਪ੍ਰਾਪਤ ਹੋਇਆ ਹੈ।
ਇਹ ਵੀ ਪੜ੍ਹੋ : ਕੋਰਟ ਨੇ ਮੂਸੇਵਾਲਾ ਦੇ ਪਰਿਵਾਰ ਨੂੰ ਸੌਂਪਿਆ ਸਿੱਧੂ ਦਾ ਮੋਬਾਈਲ ਤੇ ਪਿਸਤੌਲ, ਵੇਚਣ ‘ਤੇ ਲਾਈ ਪਾਬੰਦੀ
ਪੀਐੱਮ ਮੋਦੀ 7 ਸਾਲ ਪਹਿਲਾਂ ਅਮਰੀਕੀ ਸੰਸਦ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਕਰਨ ਵਾਲੇ ਦੇਸ਼ ਦੇ 5ਵੇਂ ਭਾਰਤੀ ਪ੍ਰਧਾਨ ਮੰਤਰੀ ਸਨ। ਉਨ੍ਹਾਂ ਤੋਂ ਪਹਿਲਾਂ ਤਤਕਾਲੀਨ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 19 ਜੁਲਾਈ 2005 ਨੂੰ ਅਟਲ ਬਿਹਾਰੀ ਵਾਜਪਾਈ ਪੀਵੀ ਨਰਸਿਮ੍ਹਾ ਰਾਓ ਤੇ ਰਾਜੀਵ ਗਾਂਧੀ ਨੇ 13 ਜੁਲਾਈ 1985 ਨੂੰ ਸੰਯੁਕਤ ਸੈਸ਼ਨ ਨੂੰ ਸੰਬੋਧਨ ਕੀਤਾ ਸੀ। ਹੁਣ ਦੋ ਵਾਰ ਅਜਿਹਾ ਕਰਨ ਵਾਲੇ ਪਹਿਲੇ ਪ੍ਰਧਾਨ ਮੰਤਰੀ ਹੋਣਗੇ।
ਅਮਰੀਕੀ ਸੰਸਦ ਦੇ ਚੋਟੀ ਦੇ ਨੇਤਾਵਾਂ ਨੇ ਇਕ ਬਿਆਨ ਵਿਚ ਕਿਹਾ ਕਿ ਅਮਰੀਕੀ ਪ੍ਰਤੀਨਿਧੀ ਸਭਾ ਤੇ ਸੀਨੇਟ ਦੀ ਅਗਵਾਈ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 22 ਜੂਨ ਨੂੰ ਕਾਂਗਰਸ ਦੀ ਇਕ ਸੰਯੁਕਤ ਬੈਠਕ ਨੂੰ ਸੰਬੋਧਨ ਕਰਨ ਲਈ ਸੱਦਾ ਦੇਣਾ ਸਾਡੇ ਲਈ ਸਨਮਾਨ ਦੀ ਗੱਲ ਹੈ। ਰਾਸ਼ਟਰਪਤੀ ਜੋ ਬਾਇਡੇਨ ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਦੀ ਰਾਜਕੀ ਯਾਤਰਾ ‘ਤੇ ਉਨ੍ਹਾਂ ਦੀ ਮੇਜ਼ਬਾਨੀ ਕਰਨਗੇ ਜਿਸ ਵਿਚ 22 ਜੂਨ ਨੂੰ ਇਕ ਰਾਜਕੀ ਰਾਤ ਦਾ ਭੋਜਨ ਵੀ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -: