ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ‘ਚ ਬੁੱਧਵਾਰ ਨੂੰ ਇਕ ਕੈਂਪ ਦੇ ਅੰਦਰ ਇਕ ਸਿਪਾਹੀ ਨੇ ਗਲਤੀ ਨਾਲ ਆਪਣੀ ਸਰਵਿਸ ਰਾਈਫਲ ਤੋਂ ਗੋਲੀ ਚਲਾ ਦਿੱਤੀ। ਇਸ ‘ਚ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਇਹ ਘਟਨਾ ਜ਼ਿਲੇ ਦੇ ਮੰਜਾਕੋਟ ਇਲਾਕੇ ‘ਚ ਇਕ ਕੈਂਪ ‘ਚ ਵਾਪਰੀ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਜੇਲ੍ਹ ‘ਚੋਂ 2 ਮੋਬਾਇਲ ਫੋਨ ਬਰਾਮਦ, ਕੈਦੀ ਤੇ ਅਣਪਛਾਤੇ ਖਿਲਾਫ FIR ਦਰਜ
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੰਜਾਕੋਟ ਇਲਾਕੇ ਦੇ ਗਲਾਥੀ ਵਿਖੇ ਰਾਸ਼ਟਰੀ ਰਾਈਫਲਜ਼ ਦੇ ਜਵਾਨ ਆਪਰੇਸ਼ਨਲ ਡਿਊਟੀ ਤੋਂ ਪਰਤਣ ਤੋਂ ਬਾਅਦ ਪ੍ਰੋਟੋਕੋਲ ਅਨੁਸਾਰ ਆਪਣੇ ਹਥਿਆਰ ਉਤਾਰ ਰਹੇ ਸਨ। ਇਸ ਦੌਰਾਨ ਗਲਤੀ ਨਾਲ ਫਾਇਰਿੰਗ ਹੋ ਗਈ। ਜਿਸ ‘ਚ ਦੋ ਸੈਨਿਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”























