ਪੰਜਾਬ ਦੇ ਪਟਿਆਲਾ ‘ਚ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਗਿਰੋਹ ਦੇ 12 ਮੈਂਬਰਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਕਈ ਹਥਿਆਰ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਇਹ ਗਿਰੋਹ ਕਰੀਬ 4 ਮਹੀਨਿਆਂ ਤੋਂ ਪਟਿਆਲਾ ਵਿੱਚ ਸਰਗਰਮ ਸੀ।
ਪਟਿਆਲਾ ਦੇ SSP ਵਰੁਣ ਸ਼ਰਮਾ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ, ਲਵਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਮਨਜੀਤ ਮੋਨੂੰ, ਜਸਪਿੰਦਰ ਸਿੰਘ, ਹੈਪੀ ਧੀਮਾਨ, ਸਹਿਜਪ੍ਰੀਤ ਸਿੰਘ, ਕਰਨਵੀਰ ਸਿੰਘ, ਗੋਪਾਲ ਸਿੰਘ, ਜਸਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਵਜੋਂ ਹੋਈ ਹੈ। ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 12 ਬੋਰ ਦੀ ਰਾਈਫਲ, 315 ਬੋਰ ਦਾ ਪਿਸਤੌਲ, 14 ਚੋਰੀ ਦੇ ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪਠਾਨਕੋਟ ਪੁਲਿਸ ਵੱਲੋਂ ਵਿਲੇਜ ਡਿਫੈਂਸ ਕਮੇਟੀ ਦਾ ਗਠਨ, ਸਰਹੱਦੀ ਖੇਤਰ ‘ਚ ਰਹਿਣਗੇ ਐਕਟਿਵ
ਪੁਲਿਸ ਨੇ ਦੱਸਿਆ ਕਿ ਮੁਢਲੀ ਪੁੱਛਗਿੱਛ ‘ਚ ਦੋਸ਼ੀਆਂ ਨੇ ਕਰੀਬ 30 ਵਾਰਦਾਤਾਂ ਨੂੰ ਅੰਜਾਮ ਦੇਣ ਦਾ ਖੁਲਾਸਾ ਕੀਤਾ ਹੈ। ਸਾਰੇ ਦੋਸ਼ੀ ਜ਼ਿਆਦਾ ਪੜ੍ਹੇ-ਲਿਖੇ ਨਹੀਂ ਹਨ। ਇਸ ਗਿਰੋਹ ਨੇ ਪਿਛਲੇ ਕਰੀਬ 4 ਮਹੀਨਿਆਂ ‘ਚ ਪਟਿਆਲਾ ‘ਚ ਕਈ ਥਾਵਾਂ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕਰੇਗੀ। ਜਾਂਚ ਟੀਮ ਨੇ ਮੁਲਜ਼ਮਾਂ ਕੋਲੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਜਤਾਈ ਹੈ।
ਵੀਡੀਓ ਲਈ ਕਲਿੱਕ ਕਰੋ -: