ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਵਿਚ ਮੀਟਿੰਗ ਹੋਈ। ਇਸ ਦੇ ਬਾਅਦ ਪਹਿਲਵਾਨਾਂ ਨੇ ਦੱਸਿਆ ਕਿ 15 ਜੂਨ ਤੱਕ ਪੁਲਿਸ ਦੀ ਜਾਂਚ ਪੂਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਤੇ ਉਦੋਂ ਤੱਕ ਕਿਸੇ ਤਰ੍ਹਾਂ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ। ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਪਹਿਲਵਾਨਾਂ ਨੇ ਕਿਹਾ ਕਿ ਸਾਨੂੰ ਭਰੋਸਾ ਦਿਵਾਇਆ ਗਿਆ ਹੈ। ਪੁਲਿਸ ਜਾਂਚ ਹੌਲੀ ਰਫਤਾਰ ਨਾਲ ਹੋ ਰਹੀ ਸੀ ਇਸ ‘ਤੇ 15 ਜੂਨ ਤੱਕ ਪੂਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਪਹਿਲਵਾਨਾਂ ਨੂੰ ਸੱਦਾ ਦਿੱਤਾ ਸੀ। ਅਸੀਂ 6 ਘੰਟੇ ਦੀ ਇਸ ਬੈਠਕ ਵਿਚ ਕਈ ਮੁੱਦਿਆਂ ‘ਤੇ ਚਰਚਾ ਕੀਤੀ ਜਿਨ੍ਹਾਂ ਮੁੱਦਿਆਂ ‘ਤੇ ਚਰਚਾ ਕੀਤੀ ਗਈ ਉਸ ਵਿਚ ਕਿਹਾ ਗਿਆ ਹੈ ਕਿ ਜੋ ਦੋਸ਼ ਲਗਾਏ ਗਏ ਹਨ, ਉਸ ਦੀ ਜਾਂਚ ਪੂਰੀ ਕਰਕੇ 15 ਜੂਨ ਤੱਕ ਚਾਰਜਸ਼ੀਟ ਦਿੱਤੀ ਜਾਵੇ ਤੇ 30 ਜੂਨ ਤੱਕ ਚੋਣਾਂ ਕੀਤੀਆਂ ਜਾਣ। ਇਕ ਇੰਟਰਨਲ ਸ਼ਿਕਾਇਤ ਕਮੇਟੀ ਬਣਾਈ ਜਾਵੇ। ਪ੍ਰਧਾਨਗੀ ਕੋਈ ਮਹਿਲਾ ਕਰੇ। ਜਦੋਂ WFI ਦੀਆਂ ਚੋਣਾਂ ਹੋਣ ਤਾਂ ਚੰਗੇ ਅਧਿਕਾਰੀ ਚੁਣੇ ਕੇ ਆਉਣ, ਉਸ ਲਈ ਖਿਡਾਰੀਆਂ ਤੋਂ ਰਾਏ ਲਈ ਜਾਵੇ। ਬ੍ਰਿਜਭੂਸ਼ਣ ਸ਼ਰਨ ਸਿੰਘ ਨਾਲ ਜੁੜੇ ਲੋਕ ਚੁਣ ਕੇ ਨਾ ਆਉਣ। ਇਹ ਉਨ੍ਹਾਂ ਦੀ ਮੰਗ ਸੀ। ਖਿਡਾਰੀਆਂ ਖਿਲਾਫ ਜੋ ਮੁਕੱਦਮੇ ਹਨ, ਉਨ੍ਹਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਇਨ੍ਹਾਂ ਗੱਲਾਂ ‘ਤੇ ਸਾਡੀ ਸਹਿਮਤੀ ਬਣ ਗਈ ਹੈ।
ਪਹਿਲਵਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ WFI ਦੇ ਸਾਬਕਾ ਪ੍ਰਧਾਨ ਨੂੰ ਜੇਲ੍ਹ ਵਿਚ ਨਹੀਂ ਪਾਇਆ ਜਾਂਦਾ ਉਦੋਂ ਤੱਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ। ਪਹਿਲਵਾਨਾਂ ਨੂੰ ਲੱਗਦਾ ਹੈ ਕਿ ਜਾਂਚ ਦੀ ਰਫਤਾਰ ਹੌਲੀ ਹੈ। ਬ੍ਰਿਜਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਪਹਿਲਵਾਨ ਵਿਨੇਸ਼, ਸਾਕਸ਼ੀ ਮਲਿਕ ਤੇ ਬਜਰੰਗ ਪੂਨੀਆ ਨੇ ਲਗਾਤਾਰ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਤ, ਨੋਟੀਫ਼ਿਕੇਸ਼ਨ ਜਾਰੀ
ਦੱਸ ਦੇਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਕੁਝ ਦਿਨ ਬਾਅਦ ਸਰਕਾਰ ਨੇ ਬ੍ਰਿਜਭੂਸ਼ਣ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਉਨ੍ਹਾਂ ਦੇ ਮੁੱਦਿਆਂ ‘ਤੇ ਗੱਲਬਾਤ ਲਈ ਸੱਦਾ ਦਿੱਤਾ ਸੀ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਆਪਣੇ ਇਕ ਟਵੀਟ ਸੰਦੇਸ਼ ਵਿਚ ਕਿਹਾ ਸੀ-ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ ‘ਤੇ ਚਰਚਾ ਕਰਨ ਦੀ ਇੱਛੁਕ ਹੈ। ਮੈਂ ਪਹਿਲਵਾਨਾਂ ਨੂੰ ਇਕ ਵਾਰ ਫਿਰ ਗੱਲਬਾਤ ਲਈ ਸੱਦਾ ਦਿੰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: