ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਨਸ਼ੇ ਨਾਲ ਪੰਜਾਬ ਦੀ ਆਉਣ ਵਾਲੀ ਪੀੜ੍ਹੀ ਨੂੰ ਬਚਾਉਣਾ ਹੈ। ਮੈਂ ਵੀ ਪਿੰਡ ਦਾ ਰਹਿਣ ਵਾਲਾ ਵਿਅਕਤੀ ਹਾਂ, ਖੇਤੀ ਨਾਲ ਜੁੜਿਆ ਹਾਂ। ਖੇਤੀ ਤੋਂ ਕਿੰਨੀ ਮੁਸ਼ਕਲ ਨਾਲ ਕਮਾਈ ਹੁੰਦੀ ਹੈ, ਇਹ ਗੱਲ ਜਾਣਦਾ ਹਾਂ ਤੇ ਕਿਸਾਨਾਂ ਦੇ ਦੁੱਖ-ਦਰਦ ਸਮਝਦਾ ਹਾਂ। ਰਾਜਪਾਲ ਫਿਰੋਜ਼ਪੁਰ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਮਿਲਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋਕੇ ਪਹੁੰਚੇ ਸਨ ਤੇ ਉਨ੍ਹਾਂ ਨੂੰ ਸਰਹੱਦ ਪਾਰ ਤੋਂ ਆਉਣ ਵਾਲੀ ਹੈਰੋਇਨ ਤੇ ਹਥਿਆਰਾਂ ਦੀ ਤਸਕਰੀ ਰੋਕਣ ਵਿਚ ਸੁਰੱਖਿਆ ਏਜੰਸੀਆਂ ਦਾ ਸਹਿਯੋਗ ਦੇਣ ਦੀ ਗੱਲ ਕਹੀ ਹੈ।
ਰਾਜਪਾਲ ਪੁਰੋਹਿਤ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਡ੍ਰੋਨ ਰਾਹੀਂ ਹੈਰੋਇਨ ਤੇ ਹਥਿਆਰ ਭਾਰਤ ਪਹੁੰਚ ਰਹੇ ਹਨ। ਇਹ ਦੇਸ਼ ਦੀ ਸੁਰੱਖਿਆ ਲਈ ਖਤਰਨਾਕ ਸਾਬਤ ਹੋ ਸਕਦੇ ਹਨ। ਇਸ ਨੂੰ ਰੋਕਣ ਲਈ ਸਰਹੱਦ ਨਾਲ ਲੱਗਦੇ ਪਿੰਡ ਦੇ ਪੇਂਡੂ ਸੁਰੱਖਿਆ ਏਜੰਸੀਆਂ ਤੇ ਬੀਐੱਸਐੱਫ ਦਾ ਸਹਿਯੋਗ ਦੇਣ। ਇਨ੍ਹਾਂ ਦੇ ਸਹਿਯੋਗ ਬਿਨਾਂ ਇਸ ਨੂੰ ਰੋਕਣਾ ਮੁਸ਼ਕਲ ਹੈ। ਦੇਸ਼ ਦੀ ਸੁਰੱਖਿਆ ਵਿਚ ਪਿੰਡ ਵਾਸੀਆਂ ਦਾ ਅਹਿਮ ਯੋਗਦਾਨ ਹੈ।
ਗੁਆਂਢੀ ਦੁਸ਼ਮਣ ਦੇਸ਼ ਪਾਕਿਸਤਾਨ ਤੋਂ ਪਿੰਡ ਵਾਲੇ ਚੌਕਸ ਰਹਿਣ, ਉਨ੍ਹਾਂ ਦੀ ਹਰੇਕ ਗਤੀਵਿਧੀ ‘ਤੇ ਨਜ਼ਰ ਰੱਖੇ। ਡ੍ਰੋਨ ਨਾਲ ਹੈਰੋਇਨ ਤੇ ਹਥਿਆਰ ਮੰਗਵਾਉਣ ਵਾਲੇ ਤਸਕਰਾਂ ਦੀ ਜਾਣਕਾਰੀ ਪੁਲਿਸ ਤੇ ਬੀਐੱਸਐੱਫ ਨੂੰ ਦੇਵੇ। ਇਸ ਮੌਕੇ ‘ਤੇ ਰਾਜਪਾਲ ਨੇ ਸਰਹੱਦੀ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਦੇ ਕੰਢੇਦਾਰ ਤਾਰ ਪਾਰ ਖੇਤੀ ਵਿਚ ਆਉਣ ਵਾਲੀ ਸਮੱਸਿਆ ਸੁਣ ਕੇ ਉਸ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਬਰਖਾਸਤ CIA ਇੰਸਪੈਕਟਰ ਖਿਲਾਫ ED ਦੀ ਕਾਰਵਾਈ, ਅੰਮ੍ਰਿਤਸਰ ‘ਚ 1.32 ਕਰੋੜ ਦੀ ਜਾਇਦਾਦ ਕੀਤੀ ਜ਼ਬਤ
ਇਸ ਦੇ ਬਾਅਦ ਰਾਜਪਾਲ ਨੇ ਪੁਲਿਸ ਅਧਿਕਾਰੀਆਂ ਤੇ ਹੋਰ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨਾਲ ਬੈਠ ਕਰਕੇ ਸਰਹੱਦੀ ਜ਼ਿਲ੍ਹੇ ਦੀ ਕਾਨੂੰਨ ਵਿਵਸਥਾ ਤੇ ਸਰਹੱਦ ਦੀ ਚੌਕਸੀ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ‘ਤੇ ਡੀਜੀਪੀ ਗੌਰਵ ਯਾਦਵ, ਮੁੱਖ ਸਕੱਤਰ ਵੀਕੇ ਜੰਜੂਆ, ਵਿਾਇਕ ਰਣਬੀਰ ਸਿੰਘ ਭੁੱਲਰ, ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ।
ਵੀਡੀਓ ਲਈ ਕਲਿੱਕ ਕਰੋ -: