ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਲਕੇ ਯਾਨੀ 10 ਜੂਨ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਜ਼ਿਲ੍ਹਾ ਮਾਨਸਾ ਵਿਚ ਰੱਖੀ ਗਈ ਹੈ। ਮੀਟਿੰਗ ਬਾਰੇ ਅਜੇ ਤੱਕ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਹ ਉਮੀਦ ਹੈ ਕਿ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਕੋਈ ਵੱਡਾ ਐਲਾਨ ਸੂਬਾ ਸਰਕਾਰ ਵੱਲੋਂ ਕੀਤਾ ਜਾ ਸਕਦਾ ਹੈ।
ਕੈਬਨਿਟ ਮੀਟਿੰਗ ਬਾਰੇ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਾਂਝੀ ਕੀਤੀ। ਕੱਲ੍ਹ ਦੁਪਹਿਰ 12 ਵਜੇ ਇਹ ਮੀਟਿੰਗ ਬੁਲਾਈ ਗਈ ਹੈ। CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਵਾਅਦੇ ਮੁਤਾਬਕ ‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਪੰਜਾਬ ਕੈਬਨਿਟ ਦੀਆਂ ਮੀਟਿੰਗਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਰ ਰਹੀ ਹੈ, ਜਿੱਥੇ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ ਜਾਵੇਗਾ।
ਇਹ ਵੀ ਪੜ੍ਹੋ : ਸੰਗਰੂਰ ਪਹੁੰਚੇ CM ਮਾਨ, ਜੇਲ੍ਹ ਵਾਰਡਨ ਦੀ ਪਾਸਿੰਗ ਆਊਟ ਪਰੇਡ ‘ਚ ਹੋਣਗੇ ਸ਼ਾਮਲ
ਦੱਸ ਦੇਈਏ ਕਿ ਸੂਬਾ ਸਰਕਾਰ ਵੱਲੋਂ ਪਿਛਲੇ ਦਿਨੀਂ ਵੱਖ-ਵੱਖ ਵਿਭਾਗਾਂ ਵਿਚ ਤਾਇਨਾਤ ਕੱਚੇ ਮੁਲਾਜ਼ਮਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ। ਜਿਸ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਪੰਜਾਬ ਸਰਕਾਰ ਇਸ ਕੈਬਨਿਟ ਮੀਟਿੰਗ ਵਿਚ ਕੱਚੇ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦੇ ਸਕਦੀ ਹੈ। ਮੀਟਿੰਗਾਂ ਵਿਚ ਲਏ ਗਏ ਫੈਸਲਿਆਂ ਬਾਰੇ ਕੈਬਨਿਟ ਬੈਠਕ ਵਿਚ ਵਿਚਾਰ-ਚਰਚਾ ਕੀਤੀ ਜਾਵੇਗੀ ਤੇ ਆਖਰੀ ਫੈਸਲੇ ‘ਤੇ ਮਾਨ ਸਰਕਾਰ ਵੱਲੋਂ ਮੋਹਰ ਲਗਾਈ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: