CM ਭਗਵੰਤ ਮਾਨ ਨੇ ਅੱਜ ਸੰਗਰੂਰ ਪਹੁੰਚ ਕੇ ਟ੍ਰੇਨਿੰਗ ਪੂਰੀ ਕਰ ਚੁੱਕੇ 200 ਤੋਂ ਵੱਧ ਜੇਲ੍ਹ ਵਾਰਡਨਾਂ ਦੀ ਪਰੇਡ ਤੋਂ ਸਲਾਮੀ ਲਈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਲੁਧਿਆਣਾ ਦੇ ਇੱਕ ਪਿੰਡ ਵਿੱਚ 50 ਏਕੜ ਜ਼ਮੀਨ ‘ਤੇ ਹਾਈ ਸਿਕਓਰਿਟੀ ਡਿਜੀਟਲ ਜੇਲ੍ਹ ਬਣਾਏ ਜਾਣ ਦਾ ਐਲਾਨ ਕੀਤਾ।
CM ਮਾਨ ਨੇ ਕਿਹਾ ਕਿ ਇਸ ਜੇਲ੍ਹ ਦੇ ਨਿਰਮਾਣ ਲਈ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ 100 ਕਰੋੜ ਰੁਪਏ ਮਨਜ਼ੂਰ ਕਰਵਾਏ ਹਨ। ਇੱਥੇ ਗਰਾਊਂਡ ਫਲੋਰ ‘ਤੇ ਜੱਜ ਦੇ ਬੈਠਣ ਤੇ ਕੰਮਕਾਜ ਦੇ ਲਈ ਕਮਰੇ ਹੋਣਗੇ। ਜਿੱਥੇ ਕੈਦੀਆਂ ਨੂੰ ਰੱਖਣ ਦੀ ਵਿਵਸਥਾ ਕੀਤੀ ਜਾਵੇਗੀ, ਤਾਂ ਜੋ ਜੇਲ੍ਹ ਤੋਂ ਅਦਾਲਤ ਵਿਚਾਲੇ ਹੋਣ ਵਾਲੀਆਂ ਘਟਨਾਵਾਂ ਨਾ ਹੋ ਸਕਣ। ਜੱਜ ਖੁਦ ਇੱਥੇ ਬੈਠ ਕੇ ਸੁਣਵਾਈ ਕਰ ਸਕਣਗੇ । ਇਸ ਤੋਂ ਇਲਾਵਾ ਸੀਐਮ ਮਾਨ ਨੇ ਮੋਹਾਲੀ ਦੇ ਸੈਕਟਰ-68 ਵਿੱਚ ਜੇਲ੍ਹ ਵਿਭਾਗ ਦੇ ਮੁੱਖ ਦਫ਼ਤਰ ਲਈ ਜ਼ਮੀਨ ਲੈਣ ਦੀ ਗੱਲ ਵੀ ਕਹੀ। ਨਾਲ ਹੀ ਮੋਬਾਈਲ ਜੈਮਰ ਤਕਨੀਕ ਨੂੰ ਜਲਦੀ ਲਿਆਉਣ ਬਾਰੇ ਕਿਹਾ।
ਇਹ ਵੀ ਪੜ੍ਹੋ: CM ਮਾਨ ਨੇ ਭਲਕੇ ਮਾਨਸਾ ‘ਚ ਸੱਦੀ ਕੈਬਨਿਟ ਦੀ ਬੈਠਕ, ਕੱਚੇ ਮੁਲਾਜ਼ਮਾਂ ਨੂੰ ਲੈ ਕੇ ਹੋ ਸਕਦੈ ਵੱਡਾ ਐਲਾਨ
ਦੱਸ ਦੇਈਏ ਕਿ ਇਸ ਪ੍ਰੋਗਰਾਮ ਦੌਰਾਨ ਡੀਜੀਪੀ ਗੌਰਵ ਯਾਦਵ ਸਣੇ ਪੁਲਿਸ ਅਤੇ ਹੋਰ ਜੇਲ੍ਹ ਅਧਿਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਅਨੁਸ਼ਾਸਨ ਅਜਿਹੀ ਚੀਜ਼ ਹੈ, ਜਿਸ ਦੇ ਸਹਾਰੇ ਦੁਨੀਆ ਦੀ ਹਰ ਮੰਜ਼ਿਲ ਨੂੰ ਹਾਸਿਲ ਕੀਤਾ ਜਾ ਸਕਦਾ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੋਰਸ ਦੀ ਭਲਾਈ ਅਤੇ ਸੁਧਾਰ ਲਈ ਕਈ ਕੰਮ ਕੀਤੇ ਹਨ । ਉਦਾਹਰਣ ਵਜੋਂ ਪੁਲਿਸ ਵਾਲਿਆਂ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਗ੍ਰੀਟਿੰਗ ਕਾਰਡ ਭੇਜਣ ਦੀ ਗੱਲ ਕੀਤੀ। ਉਨ੍ਹਾਂ ਨੇ ਪੰਜਾਬ ਪੁਲਿਸ ਦੇ ਬੇੜੇ ਵਿੱਚ ਸ਼ਾਮਿਲ 92 ਨਵੇਂ ਵਾਹਨਾਂ ਦਾ ਵੀ ਜ਼ਿਕਰ ਕੀਤਾ। ਸੀਐਮ ਮਾਨ ਨੇ ਕਿਹਾ ਕਿ ਇਹ ਥਾਣਿਆਂ ਅਤੇ ਚੌਕੀਆਂ ਨੂੰ ਨਵੀਆਂ ਗੱਡੀਆਂ ਦੇਣ ਦੇ ਹੁਕਮ ਹਨ, ਕਿਉਂਕਿ ਉਨ੍ਹਾਂ ਨੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਸਭ ਤੋਂ ਪਹਿਲਾਂ ਉਨ੍ਹਾਂ ਨੇ ਹੀ ਕਰਨੀ ਹੁੰਦੀ ਹੈ।
ਵੀਡੀਓ ਲਈ ਕਲਿੱਕ ਕਰੋ -: