ਪੰਜਾਬ ਦੀਆਂ ਔਰਤਾਂ ਨੂੰ ਵਿਦੇਸ਼ ਭੇਜ ਕੇ ਉਨ੍ਹਾਂ ਦੇ ਸ਼ੋਸ਼ਣ ਨੂੰ ਸੂਬਾ ਸਰਕਾਰ ਗੰਭੀਰਤਾ ਨਾਲ ਲੈ ਰਹੀ ਹੈ। ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਸੂਬਾ ਪੱਧਰੀ ਨੀਤੀ ਘੜਨ ਲਈ 11 ਜੂਨ ਨੂੰ ਜਲੰਧਰ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਜਿਹੜੀਆਂ ਔਰਤਾਂ ਵਿਦੇਸ਼ ਜਾਣ ਦੀਆਂ ਚਾਹਵਾਨ ਹਨ, ਉੱਥੇ ਰਹਿੰਦੀਆਂ ਹਨ ਅਤੇ ਵਾਪਸ ਆ ਚੁੱਕੀਆਂ ਹਨ, ਅਜਿਹੀਆਂ ਔਰਤਾਂ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਾਸ ਤੌਰ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀਆਂ ਔਰਤਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣ ਦੇ ਮਕਸਦ ਨਾਲ ਕੁਝ ਏਜੰਟ ਗੁੰਮਰਾਹਕੁੰਨ ਬਿਆਨਬਾਜ਼ੀ ਕਰਕੇ ਅਤੇ ਝੂਠੇ ਬਿਆਨ ਦੇ ਕੇ ਉਨ੍ਹਾਂ ਦਾ ਕਈ ਤਰ੍ਹਾਂ ਨਾਲ ਸ਼ੋਸ਼ਣ ਕਰ ਰਹੇ ਹਨ। ਇਸ ਸਥਿਤੀ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਨੀਤੀ ਬਣਾਉਣ ਦਾ ਯਤਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਨੀਤੀ ਵਿੱਚ ਹਰ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਔਰਤਾਂ ਦੀ ਦੁਰਦਸ਼ਾ ਸੁਣਨ ਅਤੇ ਉਨ੍ਹਾਂ ਦੇ ਸੁਝਾਅ ਨੀਤੀ ਵਿੱਚ ਸ਼ਾਮਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਸਵੇਰੇ 11 ਤੋਂ 1 ਵਜੇ ਤੱਕ ਇੱਕ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਮਰਨਾਥ ਤੀਰਥਯਾਤਰੀਆਂ ਲਈ ਅਹਿਮ ਖ਼ਬਰ, ਭਟੂਰੇ, ਸਮੋਸੇ, ਕੋਲਡ੍ਰਿੰਕ ‘ਤੇ ਲੱਗਾ ਬੈਨ, ਫੂਡ ਮੀਨੂ ਜਾਰੀ
ਉਨ੍ਹਾਂ ਐਨ.ਆਰ.ਆਈ ਵਿਅਕਤੀਆਂ, ਏਜੰਟਾਂ ਜਾਂ ਰਿਸ਼ਤੇਦਾਰਾਂ ਵੱਲੋਂ ਠੱਗੀ ਦਾ ਸ਼ਿਕਾਰ ਹੋਈਆਂ ਔਰਤਾਂ ਨੂੰ ਵੀ ਇਸ ਚਰਚਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੇ ਆਪਣੇ ਜ਼ਿਲ੍ਹਿਆਂ ਦੀਆਂ ਵਿਦੇਸ਼ਾਂ ਵਿੱਚ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਔਰਤਾਂ ਨੂੰ ਇਸ ਗੱਲਬਾਤ ਵਿੱਚ ਸ਼ਾਮਲ ਹੋਣ ਲਈ ਪੱਤਰ ਲਿਖੇ ਹਨ।
ਵੀਡੀਓ ਲਈ ਕਲਿੱਕ ਕਰੋ -: