Cyclone Biparjoy Update issued: ਚੱਕਰਵਾਤ ਬਿਪਰਜੋਏ ਭਾਰਤ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦਾ ਅਸਰ ਗੁਜਰਾਤ ਵਿੱਚ ਵੀ ਦੇਖਣ ਨੂੰ ਮਿਲਣ ਲੱਗਾ ਹੈ। ਗੁਜਰਾਤ ਦੇ ਵਲਸਾਡ ‘ਚ ਸਮੁੰਦਰ ਦੇ ਕੰਢੇ ‘ਤੇ ਤੇਜ਼ ਲਹਿਰਾਂ ਉੱਠ ਰਹੀਆਂ ਹਨ। ਇਸ ਤੋਂ ਇਲਾਵਾ ਗੁਜਰਾਤ ਦੇ ਸੂਰਤ ‘ਚ ਵੀ ਤੂਫਾਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਦੁਮਾਸ ਅਤੇ ਸੁਵਾਲੀ ‘ਚ ਉੱਚੀਆਂ ਲਹਿਰਾਂ ਉੱਠ ਰਹੀਆਂ ਹਨ, ਜਿਸ ਤੋਂ ਬਾਅਦ ਤੱਟਵਰਤੀ ਖੇਤਰ ਨੂੰ 14 ਜੂਨ ਤੱਕ ਬੰਦ ਕਰ ਦਿੱਤਾ ਗਿਆ ਹੈ।
ਤੇਜ਼ ਹਵਾਵਾਂ ਕਾਰਨ ਕਈ ਥਾਵਾਂ ‘ਤੇ ਬੈਨਰ ਪੋਸਟਰ ਪਾੜ ਦਿੱਤੇ ਗਏ ਹਨ। ਇੰਨਾ ਹੀ ਨਹੀਂ ਸੈਲਾਨੀਆਂ ਨੂੰ ਵੀ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ ਅਤੇ ਬੀਚ ‘ਤੇ ਜਾਣ ਦੀ ਮਨਾਹੀ ਵੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮਛੇਰਿਆਂ ਨੂੰ ਸਮੁੰਦਰ ਵਿੱਚ ਜਾਣ ਤੋਂ ਵੀ ਪੂਰੀ ਤਰ੍ਹਾਂ ਮਨਾਹੀ ਕੀਤੀ ਗਈ ਹੈ। ਦੇਸ਼ ਦੇ ਚਾਰ ਰਾਜਾਂ ਵਿੱਚ ਅਗਲੇ 36 ਘੰਟਿਆਂ ਵਿੱਚ ਬਿਪਰਜੋਏ ਦਾ ਪ੍ਰਭਾਵ ਦੇਖਣ ਦੀ ਸੰਭਾਵਨਾ ਹੈ। ਦੱਖਣੀ ਅਰਬ ਸਾਗਰ ਦੇ ਆਲੇ-ਦੁਆਲੇ ਦੇ ਇਲਾਕਿਆਂ ‘ਚ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। 4 ਰਾਜਾਂ- ਕਰਨਾਟਕ-ਗੋਆ-ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਚੌਕਸੀ ਵਰਤੀ ਜਾ ਰਹੀ ਹੈ। ਇਸ ਕਾਰਨ ਮੌਸਮ ਵਿਭਾਗ ਨੇ ਮਛੇਰਿਆਂ ਨੂੰ ਕੇਰਲ, ਕਰਨਾਟਕ ਅਤੇ ਲਕਸ਼ਦੀਪ ਦੇ ਤੱਟ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਚੱਕਰਵਾਤ ਬਿਪਰਜੋਏ ਅਗਲੇ 36 ਘੰਟਿਆਂ ਵਿੱਚ ਤੇਜ਼ ਹੋਣ ਜਾ ਰਿਹਾ ਹੈ ਅਤੇ ਅਗਲੇ ਦੋ ਦਿਨਾਂ ਵਿੱਚ ਉੱਤਰ ਅਤੇ ਉੱਤਰ-ਪੱਛਮ ਵੱਲ ਵਧੇਗਾ। ਮਛੇਰਿਆਂ ਨੂੰ ਵੀ ਅਰਬ ਸਾਗਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਹ ਚੱਕਰਵਾਤੀ ਤੂਫਾਨ ਪੂਰਬੀ-ਮੱਧ ਅਤੇ ਨਾਲ ਲੱਗਦੇ ਦੱਖਣ-ਪੂਰਬੀ ਅਰਬ ਸਾਗਰ ‘ਤੇ ਸਥਿਤ ਸੀ। IMD ਮੁਤਾਬਕ ਇਹ ਚੱਕਰਵਾਤੀ ਤੂਫ਼ਾਨ ਕੇਰਲ ਦੇ ਮਾਨਸੂਨ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ, ਜਿਸ ਕਾਰਨ ਮਾਨਸੂਨ ਦੀ ਰਫ਼ਤਾਰ ਲਗਾਤਾਰ ਮੱਠੀ ਹੋ ਰਹੀ ਹੈ। ਅਗਲੇ 36 ਘੰਟਿਆਂ ‘ਚ ਭਾਰਤ ਸਮੇਤ ਪਾਕਿਸਤਾਨ, ਈਰਾਨ ਅਤੇ ਅਰਬ ਸਾਗਰ ਨਾਲ ਲੱਗਦੇ ਦੇਸ਼ਾਂ ‘ਤੇ ਇਸ ਦਾ ਪ੍ਰਭਾਵ ਪੈਣ ਦੀ ਸੰਭਾਵਨਾ ਹੈ।