ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਪਰਤਦਿਆਂ ਗੁਰਸਿੱਖ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੁਖ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਚੀਮਾ ਮੰਡੀ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਗੁਰਮੁਖ ਸਿੰਘ ਕੁਝ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਦੇ ਦਰਸ਼ਨਾਂ ਲਈ ਗਿਆ ਸੀ ਤੇ ਦਰਸ਼ਨ ਕਰਨ ਤੋਂ ਬਾਅਦ ਉਹ ਆਪਣੇ ਦੋਸਤਾਂ ਨਾਲ ਵਾਪਸ ਆ ਰਿਹਾ ਸੀ ਕਿ ਉਸ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ ਜਦੋਂ ਕਿ ਉਸ ਦੇ ਦੂਜੇ ਦੋਸਤ ਗੰਭੀਰ ਜ਼ਖਮੀ ਹੋ ਗਏ।
ਗੁਰਮੁਖ ਸਿੰਘ ਦੀ ਅਚਾਨਕ ਹੋਈ ਮੌਤ ਕਾਰਨ ਪੂਰੇ ਇਲਾਕੇ ਵਿਚ ਸੋਗ ਦਾ ਮਾਹੌਲ ਹੈ ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਗੁਰਮੁਖ ਸਿੰਘ 2 ਭਰਾ ਸਨ ਤੇ ਪਿਛਲੇ ਸਾਲ ਉਸ ਦੇ ਵੱਡੇ ਭਰਾ ਦੀ ਵੀ ਮੌਤ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: