ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋਂ ਲਗਾਤਾਰ ਮਿਲ ਰਹੇ ਮੋਬਾਇਲ ਫੋਨ ‘ਤੇ ਜੇਲ੍ਹ ਪ੍ਰਸ਼ਾਸਨ ਵੱਲੋਂ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਰਿਹਾ ਹੈ। ਇਸ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਉਨ੍ਹਾਂ ਨੂੰ ਇੱਕ ਕੈਦੀ ਕੋਲੋਂ ਇੱਕ ਮੋਬਾਈਲ ਫ਼ੋਨ ਹੀ ਬਰਾਮਦ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਕੈਦੀ ਕੋਲੋਂ ਮੋਬਾਈਲ ਜ਼ਬਤ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।
ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਹਵਾਲਾਤੀ ਸਲੀਮ ਵਾਸੀ ਫਿਰੋਜ਼ਪੁਰ ਕੋਲੋਂ ਕੀਪੈਡ ਵਾਲਾ ਫ਼ੋਨ ਬਰਾਮਦ ਹੋਇਆ ਹੈ। ਥਾਣਾ ਸਿਟੀ ਦੇ ASI ਗੁਰਮੇਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਜੇਲ੍ਹ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਆਮ ਆਦਮੀ ਦੀ ਜੇਬ ‘ਤੇ ਪਵੇਗਾ ਅਸਰ
ਦੱਸ ਦੇਈਏ ਕਿ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਲੋਕਾਂ ਤੱਕ ਪਹੁੰਚ ਰਹੇ ਮੋਬਾਈਲ ਫੋਨਾਂ ਨੂੰ ਲੈ ਕੇ ਸੂਬਾ ਸਰਕਾਰ ਸਖ਼ਤ ਕਾਰਵਾਈ ਕਰ ਰਹੀ ਹੈ, ਜਿਸ ਤਹਿਤ ਫਿਰੋਜ਼ਪੁਰ ਜੇਲ੍ਹ ਦੇ ਸੁਪਰਡੈਂਟ ਨੂੰ ਬਦਲ ਦਿੱਤਾ ਗਿਆ ਹੈ। ਇਸ ਸਮੇਂ ਜਿਸ ਨੂੰ ਜੇਲ੍ਹ ਦਾ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ ਉਸ ਵਿਅਕਤੀ ਦੇ ਅਰਧ ਸੈਨਿਕ ਬਲ ਵਿੱਚ ਪਿਛੋਕੜ ਹੋਣ ਕਾਰਨ ਕਾਫੀ ਹੱਦ ਤੱਕ ਲਾਭ ਮਿਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: