ਪੰਜਾਬ ਵਿੱਚ ਬੀਤੀ ਰਾਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪਿਆ । ਰਾਤ ਦੇ ਸਮੇਂ ਪਏ ਮੀਂਹ ਕਾਰਨ ਸੂਬੇ ਦਾ ਔਸਤ ਘੱਟੋ-ਘੱਟ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 2.9 ਡਿਗਰੀ ਹੇਠਾਂ ਆ ਗਿਆ ਹੈ । ਉੱਥੇ ਹੀ ਇਹ ਤਾਪਮਾਨ ਆਮ ਨਾਲੋਂ 2.2 ਡਿਗਰੀ ਘੱਟ ਰਹਿਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ । ਸੋਮਵਾਰ ਤੋਂ ਪੂਰੇ ਪੰਜਾਬ ਵਿੱਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ 5 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਰਾਤ ਗੁਰਦਾਸਪੁਰ ਵਿੱਚ ਸਭ ਤੋਂ ਵੱਧ 17.2 MM ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 17 MM, ਲੁਧਿਆਣਾ ਵਿੱਚ 12.3 MM ਅਤੇ ਬਰਨਾਲਾ ਵਿੱਚ 13 MM ਬਾਰਿਸ਼ ਦਰਜ ਕੀਤੀ ਗਈ। ਜਿਸ ਕਾਰਨ ਸਵੇਰੇ ਘੱਟੋ-ਘੱਟ ਤਾਪਮਾਨ ਵਿੱਚ ਰਿਕਾਰਡ ਗਿਰਾਵਟ ਦਰਜ ਕੀਤੀ ਗਈ । ਅੱਜ ਪੰਜਾਬ ਦਾ ਸਭ ਤੋਂ ਠੰਡਾ ਸ਼ਹਿਰ ਲੁਧਿਆਣਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 22.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਮੋਹਾਲੀ 26.1 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਆਮ ਆਦਮੀ ਦੀ ਜੇਬ ‘ਤੇ ਪਵੇਗਾ ਅਸਰ
ਦੱਸ ਦੇਈਏ ਕਿ ਸੋਮਵਾਰ ਨੂੰ ਪੂਰੇ ਮਾਝੇ ਅਤੇ ਦੁਆਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਨੇ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਪੰਜਾਬ ਭਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਮਾਲਵੇ ਦੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਨੂੰ ਛੱਡ ਕੇ ਹਰ ਜ਼ਿਲ੍ਹੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੌਰਾਨ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 3 ਤੋਂ 5 ਡਿਗਰੀ ਤੱਕ ਡਿੱਗ ਜਾਵੇਗਾ । ਜਿਸ ਕਾਰਨ ਤਾਪਮਾਨ ਮੁੜ 40 ਡਿਗਰੀ ਤੋਂ ਹੇਠਾਂ ਪਹੁੰਚ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: