ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਐਤਵਾਰ ਰਾਤ ਦਿੱਲੀ ਦੇ ਇੰਦਰ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਜਾਣ ਤੇ ਏਜੇਂਸੀਆਂ ਨੇ ਰੋਕ ਲਿਆ। ਦਰਅਸਲ, ਵਿਜੀਲੈਂਸ ਬਿਊਰੋ ਵੱਲੋਂ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਗਿਆ ਹੈ, ਅਜਿਹੇ ‘ਚ ਉਨ੍ਹਾਂ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਹਾਲਾਂਕਿ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਕਿਉਂਕਿ ਉਸ ਖਿਲਾਫ ਅਜੇ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ।
ਦੱਸ ਦੇਈਏ ਕਿ ਜਨਵਰੀ ਦੇ ਪਹਿਲੇ ਹਫ਼ਤੇ ਵਿਜੀਲੈਂਸ ਬਿਊਰੋ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਉਸ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਪਰ ਉਹ ਪੁੱਛਗਿੱਛ ਲਈ ਹਾਜ਼ਰ ਨਹੀਂ ਹੋ ਰਿਹਾ ਸੀ। ਉਸ ਨੇ ਦਲੀਲ ਦਿੱਤੀ ਸੀ ਕਿ ਉਸ ਦੀ ਸਿਹਤ ਠੀਕ ਨਹੀਂ ਹੈ। ਉਸ ਦੇ ਗੋਡਿਆਂ ਦਾ ਆਪਰੇਸ਼ਨ ਹੋਇਆ ਹੈ। ਅਜਿਹੇ ‘ਚ ਜਦੋਂ ਤੱਕ ਉਹ ਪੂਰੀ ਤਰ੍ਹਾਂ ਫਿੱਟ ਨਹੀਂ ਹੋ ਜਾਂਦਾ, ਉਸ ਨੂੰ ਪੁੱਛਗਿੱਛ ਤੋਂ ਰਾਹਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਸਾਬਕਾ CM ਚੰਨੀ ਪਹੁੰਚੇ ਵਿਜੀਲੈਂਸ ਦਫਤਰ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਜਾਰੀ
ਇਸ ਤੋਂ ਬਾਅਦ ਵਿਜੀਲੈਂਸ ਨੂੰ ਪਤਾ ਲੱਗਾ ਕਿ ਉਹ ਪਾਰਟੀ ਦੇ ਪ੍ਰੋਗਰਾਮਾਂ ਅਤੇ ਰੈਲੀਆਂ ਵਿਚ ਹਿੱਸਾ ਲੈ ਰਿਹਾ ਸੀ। 1 ਜੂਨ ਨੂੰ ਵਿਜੀਲੈਂਸ ਨੇ ਉਸ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਇਸ ਤੋਂ ਬਾਅਦ ਉਸ ਨੇ ਕਰੀਬ 10 ਦਿਨਾਂ ਦਾ ਸਮਾਂ ਮੰਗਿਆ ਸੀ। ਕਾਂਗੜ ਨੇ ਦੱਸਿਆ ਸੀ ਕਿ ਗੋਡੇ ਬਦਲਣ ਤੋਂ ਬਾਅਦ ਉਨ੍ਹਾਂ ਦਾ ਫਿਜ਼ੀਓਥੈਰੇਪੀ ਸੈਸ਼ਨ ਚੱਲ ਰਿਹਾ ਹੈ। ਉਹ ਵਿਜੀਲੈਂਸ ਬਿਊਰੋ ਨਾਲ ਸਹਿਯੋਗ ਕਰਨ ਲਈ ਵਚਨਬੱਧ ਹੈ। ਉਸ ਨੇ ਜ਼ਿਆਦਾਤਰ ਜਾਇਦਾਦ ਦੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ ਅਤੇ ਜਲਦੀ ਹੀ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: