ਵਿਜੀਲੈਂਸ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਚੱਲ ਰਹੀ ਮੁਹਿੰਮ ਦੌਰਾਨ ਛਤੀਵਿੰਡ (ਅੰਮ੍ਰਿਤਸਰ) ਥਾਣੇ ਵਿਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੂੰ 10 ਹਜ਼ਾਰ ਦੀ ਰਿਸ਼ਵਤ ਮੰਗਣ ਤੇ ਸਵੀਕਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਇਕ ਬੁਲਾਰੇ ਨੇ ਖੁਲਾਸਾ ਕਰਦੇ ਹੋਏ ਦੱਸਿਆ ਕਿ ਮੁਲਜ਼ਮ ਪੁਲਿਸ ਅਧਿਕਾਰੀ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਗੁਰਵਾਲੀ ਵਾਸੀ ਸਰਵਨ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ।
ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵੀਬੀ ਰੇਂਜ ਅੰਮ੍ਰਿਤਸਰ ਨਾਲ ਸੰਪਰਕ ਕੀਤਾ ਤੇ ਸ਼ਿਕਾਇਤ ਦਰਜ ਕਰਾਈ ਕਿ ਏਐੱਸਆਈ ਭੁਪਿੰਦਰ ਸਿੰਘ ਨੇ ਉਨ੍ਹਾਂ ਖਿਲਾਫ ਦਰਜ ਮਾਮਲੇ ਵਿਚ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਦਿਵਾਉਣ ਵਿਚ ਮਦਦ ਕਰਨ ਲਈ 10000 ਰੁਪਏ ਦੀ ਰਿਸ਼ਵਤ ਮੰਗੀ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਮਹਿਸੂਸ ਹੋਏ ਭੁਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ਤੇ 5.2 ਰਹੀ ਤੀਬਰਤਾ
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਤੇ ਦੋ ਅਧਿਕਾਰਕ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10000 ਦੀ ਰਿਸ਼ਵਤ ਲੈਂਦੇ ਹੋਏ ਪੁਲਿਸ ਅਧਿਕਾਰੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਏਐੱਸਆਈ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਅੱਗੇ ਦੀ ਜਾਂਚ ਚੱਲ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: