ਜਲੰਧਰ ਦੇ ਲਾਡੋਵਾਲੀ ਰੋਡ ‘ਤੇ ਸਥਿਤ ਦਸਮੇਸ਼ ਨਗਰ ‘ਚ ਦੇਰ ਰਾਤ ਇੱਕ ਬਰਫ਼ ਫੈਕਟਰੀ ‘ਚੋਂ ਗੈਸ ਲੀਕ ਹੋ ਗਿਆ। ਗੈਸ ਲੀਕ ਹੋਣ ਕਾਰਨ ਘਰਾਂ ‘ਚ ਬੈਠੇ ਲੋਕਾਂ ਅਤੇ ਗਲੀਆਂ ‘ਚ ਸੈਰ ਕਰਨ ਵਾਲੇ ਲੋਕਾਂ ਦਾ ਦਮ ਘੁੱਟਣ ਲੱਗਾ। ਗੈਸ ਕਾਰਨ ਕੁਝ ਲੋਕਾਂ ਦੀ ਹਾਲਤ ਵੀ ਵਿਗੜ ਗਈ ਹੈ, ਜਿਨ੍ਹਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਲਿਜਾਇਆ ਗਿਆ। ਗੈਸ ਲੀਕ ਦੀ ਸੂਚਨਾ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ। ਇਸ ਘਟਨਾ ‘ਤੋਂ ਬਾਅਦ ਲੋਕਾਂ ‘ਚ ਹੜਕੰਪ ਮਚ ਗਿਆ।
ਮੁਹੱਲਾ ਵਾਸੀਆਂ ਨੇ ਦੱਸਿਆ ਕਿ ਅੱਜ ਪਹਿਲੀ ਵਾਰ ਫੈਕਟਰੀ ਵਿੱਚੋਂ ਗੈਸ ਲੀਕ ਨਹੀਂ ਹੋਈ। ਇਸ ਤੋਂ ਪਹਿਲਾਂ ਵੀ ਗੈਸ ਲੀਕ ਹੁੰਦੀ ਰਹੀ ਹੈ। ਮੁਹੱਲਾ ਵਾਸੀ ਮਨਿੰਦਰ ਸ਼ਿੰਪੂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਦਸਮੇਸ਼ ਨਗਰ ਵਿੱਚ ਸੂਰਿਆ ਕੋਲਡ ਸਟੋਰ ਹੈ। ਇਸ ਸਟੋਰ ਤੋਂ ਹਰ 10 ਦਿਨਾਂ ਬਾਅਦ ਗੈਸ ਲੀਕ ਹੁੰਦੀ ਰਹਿੰਦੀ ਹੈ। ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਪਰ ਰਾਤ ਨੂੰ ਕਾਫੀ ਗੈਸ ਲੀਕ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ : PM ਮੋਦੀ ਨਾਲ ਮਿਲਣਗੇ CM ਮਾਨ : RDF ਤੇ NHM ਫੰਡ ਜਾਰੀ ਕਰਨ ਦੀ ਕਰਨਗੇ ਮੰਗ
ਇਸ ਗੈਸ ਲੀਕ ਮਾਮਲੇ ‘ਚ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਪਰ ਗੈਸ ਕਾਰਨ ਔਰਤਾਂ, ਮਰਦਾਂ ਤੇ ਬੱਚਿਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਨੂੰ ਸਾਹ ਲੈਣ ‘ਚ ਦਿੱਕਤ ਅਤੇ ਅੱਖਾਂ ‘ਚ ਜਲਨ ਹੋਣ ਲੱਗੀ। ਇਸ ਦੇ ਨਾਲ ਹੀ ਕੁਝ ਲੋਕਾਂ ਦੀ ਸਿਹਤ ਵੀ ਖਰਾਬ ਹੋ ਗਈ। ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਾਰਵਾਇਆ ਗਿਆ ਹੈ।
ਮੁਹੱਲਾ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਕਈ ਵਾਰ ਜਲੰਧਰ ਦੇ ਡੀਸੀ ਅਤੇ ਡੀਸੀਪੀ ਜਗਮੋਹਨ ਸਿੰਘ ਨੂੰ ਸ਼ਿਕਾਇਤ ਕੀਤੀ ਹੈ। ਪਰ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ, ਜਦੋਂ ਇਸ ਸਬੰਧੀ ਕੋਲਡ ਸਟੋਰ ਦੇ ਫੈਕਟਰੀ ਮਾਲਕ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਫੈਕਟਰੀ ਵਿੱਚੋਂ ਕੋਈ ਗੈਸ ਲੀਕ ਨਹੀਂ ਹੋ ਰਹੀ। ਗਟਰ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਵੀਡੀਓ ਲਈ ਕਲਿੱਕ ਕਰੋ -: