ਪੰਜਾਬ ਦੇ ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾਣ ਦਾ ਕ੍ਰੇਜ਼ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਮੁੰਡੇ-ਕੁੜੀਆਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾਂਦੇ ਹਨ ਤੇ ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਜਾ ਕੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਸੁਧਾਰਨਗੇ ਤੇ ਆਪਣਾ ਭਵਿੱਖ ਉਜਵਲ ਬਣਾਉਣਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ।
ਅਜਿਹਾ ਹੀ ਇਕ ਮਾਮਲਾ ਤਰਨਤਾਰਨ ਦੇ ਪਿੰਡ ਢੋਟੀਆਂ ਤੋਂ ਸਾਹਮਣੇ ਆਇਆ ਹੈ ਜਿਥੇ 27 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਪੁੱਤਰ ਨਿਰਵੈਲ ਸਿੰਘ ਵਾਸੀ ਪਿੰਡ ਢੋਟੀਆਂ ਵਜੋਂ ਹੋਈ ਹੈ। ਉਹ ਅਜੇ 7 ਮਹੀਨੇ ਪਹਿਲਾਂ ਹੀ ਪਤਨੀ ਰਮਨਦੀਪ ਕੌਰ ਕੋਰ ਕੈਨੇਡਾ ਗਿਆ ਸੀ।
ਇਹ ਵੀ ਪੜ੍ਹੋ : ਲੁਧਿਆਣਾ ਪੁਲਿਸ ਦਾ ਡਾਕੂ ਹਸੀਨਾ ਤੇ ਪਤੀ ਨੂੰ ਚੈਲੰਜ-‘ਜਿੰਨਾ ਭੱਜ ਸਕਦੇ ਓ ਭੱਜੋ, ਛੇਤੀ ਪਿੰਜਰੇ ‘ਚ ਕੈਦ ਹੋਵੋਗੇ’
ਮਿਲੀ ਜਾਣਕਾਰੀ ਮੁਤਾਬਕ ਰਮਨਦੀਪ ਨੇ ਪਰਿਵਾਰ ਵਾਲਿਆਂ ਨੂੰ ਦੱਸਿਆ ਕਿ ਕੱਲ੍ਹ ਸਵੇਰੇ ਨਵਜੋਤ ਨਹਾਉਣ ਗਿਆ ਤੇ ਜਦੋਂ ਉਹ 15 ਮਿੰਟਾਂ ਤੱਕ ਬਾਹਰ ਨਹੀਂ ਆਇਆ। ਜਦੋਂ ਦਰਵਾਜ਼ਾ ਖੋਲ੍ਹਿਆ ਤਾਂ ਪਤਾ ਲੱਗਾ ਕਿ ਨਵਜੋਤ ਦੀ ਮੌਤ ਹਾਰਟ ਅਟੈਕ ਕਾਰਨ ਹੋਈ ਹੈ। ਨਵਜੋਤ ਦੀ ਮਾਤਾ ਜਸਬੀਰ ਕੌਰ ਦਾ ਪੁੱਤ ਦੀ ਮੌਤ ਦੀ ਖਬਰ ਸੁਣ ਕੇ ਬੁਰਾ ਹਾਲ ਹੈ। ਉਹ ਬੇਹੋਸ਼ ਹੋ ਗਈ ਤੇ ਬਾਕੀ ਪਰਿਵਾਰ ਵਾਲਿਆਂ ‘ਤੇ ਵੀ ਦੁੱਖ ਦਾ ਪਹਾੜ ਟੁੱਟ ਗਿਆ ਹੈ। ਨਵਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ।
ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”























