ਬਠਿੰਡਾ ਵਿਚ ਸਭ ਤੋਂ ਸੁਰੱਖਿਅਤ ਮੰਨੇ ਜਾਣ ਵਾਲੇ ਮਿੰਨੀ ਸਕੱਤਰੇਤ ਵਿਚ ਸਥਿਤ ਐੱਸਐੱਸਪੀ ਤੇ ਡਿਪਟੀ ਕਮਿਸ਼ਨਰ ਦੇ ਦਫਤਰ ਵਿਚ ਚੋਰਾਂ ਨੇ ਸੁਵਿਧਾ ਕੇਂਦਰ ਤੋਂ ਲਗਭਗ 10 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ। ਚੋਰੀ ਕਰਦੇ ਸਮੇਂ ਸੀਸੀਟੀਵੀ ਕੈਮਰੇ ਦੀ ਡੀਵੀਆਰ ਵੀ ਆਪਣੇ ਨਾਲ ਲੈ ਗਏ।
ਘਟਨਾ ਸ਼ਨੀਵਾਰ ਰਾਤ ਦੀ ਦੱਸੀ ਜਾ ਰਹੀ ਹੈ। ਘਟਨਾ ਬਾਰੇ ਉਦੋਂ ਪਤਾ ਲੱਗਾ ਜਦੋਂ ਸੁਵਿਧਾ ਕੇਂਦਰ ਮੁਲਾਜ਼ਮ ਡਿਊਟੀ ‘ਤੇ ਪਹੁੰਚੇ। ਘਟਨਾ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਸ਼ੁਰੂਆਤੀ ਜਾਂਚ ਵਿਚ ਮੰਨਿਆ ਜਾ ਰਿਹਾ ਹੈ ਕਿ ਕਿਸੇ ਜਾਣਕਾਰ ਨੇ ਹੀ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ।
ਜਾਣਕਾਰੀ ਮੁਤਾਬਕ ਮਿੰਨੀ ਸਕੱਤਰੇਤ ਵਿਚ ਜਿਥੇ ਐੱਸਐੱਸਪੀ ਤੇ ਡਿਪਟੀ ਕਮਿਸ਼ਨਰ ਦਾ ਦਫਤਰ ਹੈ ਉਥੇ ਨੇੜੇ ਸੁਵਿਧਾ ਕੇਂਰ ਹੈ। ਬਾਕੀ ਦਿਨਾਂ ਦੀ ਜੋ 10 ਲੱਖ ਤੋਂ ਵਧ ਨਕਦੀ ਸੀ, ਉਸ ਨੂੰ ਬੈਂਕ ਵਿਚ ਜਮ੍ਹਾ ਕਰਵਾਉਣ ਲਈ ਸੁਵਿਧਾ ਮੁਲਾਜ਼ਮ ਗਏ ਸਨ ਪਰ ਐਰਰ ਆਉਣ ਦੀ ਵਜ੍ਹਾ ਨਾਲ ਸ਼ੁੱਕਰਵਾਰ ਨੂੰ ਇਹ ਰਕਮ ਜਮ੍ਹਾ ਨਹੀਂ ਹੋ ਸਕੀ। ਇਸ ‘ਤੇ ਸੁਵਿਧਾ ਕੇਂਦਰ ਮੁਲਾਜ਼ਮ ਰਕਮ ਨੂੰ ਵਾਪਸ ਲੈ ਆਏ। ਇਸ ਪੈਸੇ ਨੂੰ ਸੁਵਿਧਾ ਕੇਂਦਰ ਦੇ ਲਾਕਰ ਵਿਚ ਹੀ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ : ਯੂਗਾਂਡਾ ‘ਚ ਸਕੂਲ ਦੇ ਹੋਸਟਲ ਨੂੰ ਅੱਤ.ਵਾਦੀਆਂ ਨੇ ਲਗਾਈ ਅੱਗ, 26 ਵਿਦਿਆਰਥੀਆਂ ਦੀ ਮੌ.ਤ
ਸ਼ੁੱਕਰਵਾਰ ਦੇਰ ਰਾਤ ਕਿਸੇ ਜਾਣਕਾਰ ਨੇ ਹੀ ਇਹ ਨਕਦੀ ਚੋਰੀ ਕਰ ਲਈ ਤੇ ਸੀਸੀਟੀਵੀ ਕੈਮਰੇ ਦੀ ਡੀਵੀਆਰ ਨੂੰ ਵੀ ਆਪਣੇ ਨਾਲ ਲੈ ਗਏ। ਐੱਸਐੱਸਪੀ ਗੁਲਨੀਤ ਖੁਰਾਣਾ ਦਾ ਕਹਿਣਾ ਸੀ ਕਿ ਪੁਲਿਸ ਉਕਤ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: