ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਹੱਤਿਆ ਦੇ ਦੋਸ਼ੀ ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਉਹ 28 ਜੂਨ ਤੱਕ ਜੇਲ੍ਹ ਵਿਚ ਰਹੇਗਾ। 4 ਦਿਨ ਦੀ ਪੁਲਿਸ ਰਿਮਾਂਡ ਖਤਮ ਹੋਣ ‘ਤੇ 17 ਜੂਨ ਦੀ ਸ਼ਾਮ ਨੂੰ ਇਲਾਕਾ ਮੈਜਿਸਟ੍ਰੇਟ ਅਜੈਪਾਲ ਸਿੰਘ ਦੀ ਅਦਾਲਤ ਵਿਚ ਮੁਲਜ਼ਮ ਨੂੰ ਪੇਸ਼ ਕੀਤਾ ਗਿਆ। ਡਿਊਟੀ ਮੈਜਿਸਟ੍ਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਨੇ ਮੁਲਜ਼ਮ ਨੂੰ 28 ਜੂਨ ਤੱਕ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ।
ਗੈਂਗਸਟਰ ਹਰਪ੍ਰੀਤ ਸਿੰਘ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 12 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਰਪ੍ਰੀਤ ਸਿੰਘ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰੋੜਕੀਪੁਰਾ ਦਾ ਰਹਿਣ ਵਾਲਾ ਹੈ ਤੇ ਉਸ ਨੇ ਗੈਂਗਸਟਰ ਗੋਲਡੀ ਬਰਾੜ ਨਾਲ ਮਿਲ ਕੇ ਪੰਜਾਬ ਵਿਚ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ।
ਭਾਊ ‘ਤੇ ਦੋਸ਼ ਹੈ ਕਿ ਉਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਕਹਿਣ ‘ਤੇ ਪ੍ਰਦੀਪ ਹੱਤਿਆਕਾਂਡ ਦੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕੀਤੇ ਸਨ। ਬਰਗਾੜੀ ਬੇਅਦਬੀ ਕਾਂਡ ਵਿਚ ਨਾਮਜ਼ਦ ਪ੍ਰਦੀਪ ਸਿੰਘ ਦੀ 10 ਨਵੰਬਰ 2022 ਨੂੰ ਸ਼ੂਟਰਾਂ ਨੇ ਦੁਕਾਨ ਖੋਲ੍ਹਦੇ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਇਹ ਵੀ ਪੜ੍ਹੋ : ਦਿੱਲੀ : ਭਰਾ ਨੂੰ ਮਾਰਨ ਆਏ ਸੀ ਹਮਲਾਵਰ, ਭੈਣਾਂ ਨੇ ਬਚਾਇਆ ਤਾਂ ਗੋ.ਲੀ ਮਾਰ ਕੇ ਕਰ ਦਿੱਤੀ ਹੱਤਿਆ
ਮਿਲੀ ਜਾਣਕਾਰੀ ਮੁਤਾਬਕ 2 ਬਾਈਕਾਂ ‘ਤੇ ਸਵਾਲ ਹੋ ਕੇ ਆਏ 6 ਲੋਕਾਂ ਨੇ ਉਸ ‘ਤੇ ਤਾਬੜਤੋੜ ਫਾਇਰਿੰਗ ਕੀਤੀ ਸੀ। ਗੋਲੀਆਂ ਲੱਗਣ ਨਾਲ ਪ੍ਰਦੀਪ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਸੀ। ਫਾਇਰਿੰਗ ਵਿਚ ਉਸ ਦੇ ਗੰਨਮੈਨ ਤੇ ਇਕ ਹੋਰ ਦੁਕਾਨਦਾਰ ਨੂੰ ਵੀ ਗੋਲੀਆਂ ਲੱਗੀਆਂ ਸਨ।
ਵੀਡੀਓ ਲਈ ਕਲਿੱਕ ਕਰੋ -: