ਮੋਗਾ ਵਿੱਚ ਹੋਏ ਸੁਨਿਆਰੇ ਦੇ ਕਤਲ ਮਾਮਲੇ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 4 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਸਟੋਰ ਮਾਲਕ ਦੇ ਨਾਂ ’ਤੇ ਇੱਕ ਲਾਇਸੈਂਸੀ ਰਿਵਾਲਵਰ ਸਮੇਤ ਦੋ ਪਿਸਤੌਲ ਤੇ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ AGTF ਅਤੇ ਬਿਹਾਰ ਪੁਲਿਸ ਦੀ ਸਾਂਝੀ ਟੀਮ ਨੇ ਪਟਨਾ ਤੋਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ ਸ਼ਾਮਲ ਇੱਕ ਮੁਲਜ਼ਮ ਨੂੰ ਨਾਂਦੇੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਬਿਹਾਰ ਅਤੇ ਪੰਜਾਬ ਵਿਚ ਕਈ ਕੇਸ ਦਰਜ ਹਨ।
ਦੱਸ ਦੇਈਏ ਕਿ 12 ਜੂਨ ਨੂੰ ਦੁਪਹਿਰ 2.15 ਵਜੇ ਰਾਮਗੰਜ ਸਥਿਤ ਏਸ਼ੀਆ ਜਵੈਲਰਜ਼ ‘ਚ 5 ਗਾਹਕ ਆਏ। ਇੱਥੇ ਉਨ੍ਹਾਂ ਨੇ ਸੁਨਿਆਰੇ ਨੂੰ ਸੋਨੇ ਦੇ ਗਹਿਣੇ ਦਿਖਾਉਣ ਲਈ ਕਿਹਾ। ਜੌਹਰੀ ਵਿੱਕੀ ਨੇ ਉਨ੍ਹਾਂ ਨੂੰ ਗਹਿਣੇ ਦਿਖਾਏ। ਇਸ ਤੋਂ ਬਾਅਦ ਉਨ੍ਹਾਂ ਨੇ ਬਿੱਲ ਤਿਆਰ ਕਰਨ ਲਈ ਕਿਹਾ। ਜਦੋਂ ਵਿੱਕੀ ਬਿੱਲ ਬਣਾਉਣ ਲਈ ਮੁੜਿਆ ਤਾਂ ਪੈਸੇ ਦੇਣ ਦੀ ਬਜਾਏ ਲੁਟੇਰਿਆਂ ਨੇ ਵਿੱਕੀ ਨੂੰ ਗੋਲੀ ਮਾਰ ਦਿੱਤੀ। ਗੋਲੀ ਦੀ ਆਵਾਜ਼ ਸੁਣਦੇ ਹੀ ਬਾਜ਼ਾਰ ‘ਚ ਹਫੜਾ-ਦਫੜੀ ਮੱਚ ਗਈ।
ਇਹ ਵੀ ਪੜ੍ਹੋ : ‘ਫਾਦਰਸ ਡੇ’ ‘ਤੇ ਹਰਸਿਮਰਤ ਕੌਰ ਬਾਦਲ ਨੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਕੀਤਾ ਯਾਦ, ਸਾਂਝੀ ਕੀਤੀ ਭਾਵੁਕ ਪੋਸਟ
ਇਸ ਘਟਨਾ ‘ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰ ਅਤੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਇਹ ਦੇਖ ਕੇ ਲੁਟੇਰੇ ਗਹਿਣੇ ਲੈ ਕੇ ਮੌਕੇ ਤੋਂ ਭੱਜ ਗਏ। ਜਵੈਲਰ ਵਿੱਕੀ ਨੇ ਬਦਮਾਸ਼ਾਂ ਦਾ ਮੁਕਾਬਲਾ ਕਰਨ ਦੀ ਕੋਸ਼ਿਸ਼ ਕੀਤੀ। ਲੁਟੇਰਿਆਂ ‘ਤੇ ਜਵਾਬੀ ਗੋਲੀਬਾਰੀ ਕਰਨ ਲਈ ਉਸ ਨੇ ਆਪਣੀ ਪਿਸਤੌਲ ਕੱਢ ਲਈ, ਪਰ ਲੁਟੇਰਿਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਹ ਹਮਲਾ ਕਰਨ ‘ਚ ਸਫਲ ਨਹੀਂ ਹੋ ਸਕਿਆ। ਜੌਹਰੀ ਦੇ ਕਤਲ ਦਾ ਪਤਾ ਲੱਗਦਿਆਂ ਹੀ ਪੂਰੇ ਬਾਜ਼ਾਰ ਵਿੱਚ ਸੋਗ ਫੈਲ ਗਈ ।
ਵੀਡੀਓ ਲਈ ਕਲਿੱਕ ਕਰੋ -: