ਪੰਜਾਬੀ ਨੌਜਵਾਨ ਆਪਣੇ ਅਤੇ ਆਪਣੇ ਪਰਿਵਾਰ ਦੇ ਭਵਿੱਖ ਅਤੇ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ ਪਰ ਵਿਦੇਸ਼ ਵਿੱਚ ਨੌਜਵਾਨਾਂ ਨਾਲ ਐਸੀਆਂ ਅਣਹੋਣੀਆਂ ਵਾਪਰ ਜਾਂਦੀਆਂ ਹਨ ਜਿਸਦੇ ਕਾਰਨ ਵਿਦੇਸ਼ ਗਏ ਨੌਵਜਾਨ ਆਪਣੇ ਪਰਿਵਾਰ ਤੋਂ ਐਨੀ ਦੂਰ ਚਲੇ ਜਾਂਦੇ ਹਨ ਜਿਥੋਂ ਕਦੇ ਕੋਈ ਵਾਪਿਸ ਨਹੀਂ ਆ ਪਾਉਂਦੇ। ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ, ਜਿੱਥੇ 13 ਸਾਲਾਂ ਤੋਂ ਇਟਲੀ ਰਹਿ ਰਹੇ ਨੌਜਵਾਨ ਦੀ ਸੱਟ ਲੱਗਣ ਨਾਲ ਮੌ.ਤ ਹੋ ਗਈ । ਹਾਲਾਂਕਿ ਸੱਟ ਲੱਗਣ ਦੇ ਕਾਰਨਾਂ ਦੀ ਪੁਸ਼ਟੀ ਨਹੀਂ ਹੋ ਸਕੀ। ਮ੍ਰਿਤਕ ਨੌਜਵਾਨ ਦੀ ਪਛਾਣ ਕਮਲਜੀਤ ਸਿੰਘ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਕਮਲਜੀਤ ਸਿੰਘ ਦੇ ਪਿਤਾ ਬਲਦੇਵ ਸਿੰਘ ਅਤੇ ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਮਲਜੀਤ ਸਿੰਘ ਕਰੀਬ 13 ਸਾਲਾਂ ਤੋਂ ਇਟਲੀ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਮਲਜੀਤ ਇਟਲੀ ਦੇ ਲੋਕਰੀ ਸ਼ਹਿਰ ਵਿੱਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਮਲਜੀਤ ਦੇ ਦੋਸਤ ਦਾ ਵਿਦੇਸ਼ ਤੋਂ ਫੋਨ ਆਇਆ ਕਿ ਕਮਲਜੀਤ ਨੂੰ ਕਾਫੀ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌ.ਤ ਹੋ ਗਈ।
ਇਹ ਵੀ ਪੜ੍ਹੋ: ਹਰਿਆਣਾ ‘ਚ ਬਿਪਰਜੋਏ ਦੀ ਹੋਈ ਐਂਟਰੀ: ਅੱਜ ਵੀ 16 ਸ਼ਹਿਰਾਂ ‘ਚ ਯੈਲੋ-ਔਰੇਂਜ ਅਲਰਟ ਜਾਰੀ
ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਫਿਲਹਾਲ ਸੱਟਾਂ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ । ਮ੍ਰਿਤਕ ਦੇ ਪਿਤਾ ਬਲਦੇਵ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰਾ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ -: