ਖੰਨਾ ਵਿੱਚ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਪੰਜਾਬ ਵਿਚ ਨਸ਼ਾ ਸਪਲਾਈ ਕਰਨ ਵਾਲੇ ਟਰੱਕ ਡਰਾਈਵਰ ਨੂੰ ਕਾਬੂ ਕੀਤਾ ਹੈ। ਟਰੱਕ ਡਰਾਈਵਰ ਸੀਟ ਦੇ ਪਿੱਛੇ ਕੈਬਿਨ ਵਿੱਚ 4 ਪਲਾਸਟਿਕ ਦੀਆਂ ਬੋਰੀਆਂ ਵਿੱਚ ਛੁਪਾ ਕੇ ਇੱਕ ਕੁਇੰਟਲ ਭੁੱਕੀ ਲੈ ਕੇ ਆਇਆ ਸੀ, ਜਿਸ ਨੂੰ ਪੁਲਿਸ ਨੇ ਤੁਰੰਤ ਜ਼ਬਤ ਕਰ ਲਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਕੇਸ ਦਰਜ ਕਰ ਲਿਆ ਹੈ।
ਡੀਐਸਪੀ ਕਰਨੈਲ ਸਿੰਘ ਨੇ ਦੱਸਿਆ ਕਿ SHO ਕੁਲਜਿੰਦਰ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਪੁਲਿਸ ਨੇ ਖੰਨਾ ਦੇ ਲਲਹੇੜੀ ਰੋਡ ਚੌਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਅਸ਼ੋਕਾ ਲੇਲੈਂਡ ਟਰੱਕ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਟਰੱਕ ਦੀ ਤਲਾਸ਼ੀ ਲਈ ਗਈ ਤਾਂ ਡਰਾਈਵਰ ਦੀ ਸੀਟ ਦੇ ਪਿੱਛੇ ਕੈਬਿਨ ‘ਚੋਂ 4 ਪਲਾਸਟਿਕ ਦੀਆਂ ਬੋਰੀਆਂ ਬਰਾਮਦ ਹੋਈਆਂ। ਹਰੇਕ ਥੈਲੇ ਵਿੱਚ 25 ਕਿਲੋ ਭੁੱਕੀ ਸੀ। ਕੁੱਲ ਇੱਕ ਕੁਇੰਟਲ ਭੁੱਕੀ ਬਰਾਮਦ ਹੋਈ।
ਇਹ ਵੀ ਪੜ੍ਹੋ : ਦੇਸ਼ ਭਗਤ ਯੂਨੀਵਰਸਿਟੀ ਅਤੇ ਦੀ ਹਿਮਾਲੀਅਨ ਫਾਊਂਡੇਸ਼ਨ ਵਲੋਂ ਸਾਈਕਲੋਥੌਨ “ਟੂਰ ਡੀ ਸਿਟੀ” ਦਾ ਆਯੋਜਨ
DSP ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਟਰੱਕ ਚਾਲਕ ਮੱਧ ਪ੍ਰਦੇਸ਼ ਤੋਂ ਭੁੱਕੀ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਦਾ ਸੀ। ਮੁਲਜ਼ਮ ਦੀ ਪਛਾਣ ਕੁਲਜਿੰਦਰ ਸਿੰਘ ਉਰਫ਼ ਕਾਕਾ ਵਾਸੀ ਪਿੰਡ ਚਾਹਲਾ ਜ਼ਿਲ੍ਹਾ ਸਮਰਾਲਾ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਸਿਟੀ-2 ਵਿੱਚ ਕੇਸ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: