ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿਆਨ ਦੇ ਪ੍ਰਸਾਰ ਲਈ ਨਵੀਨੀਕਰਨ ਦੇ ਬਾਅਦ ਬਾਬਾ ਬੰਦਾ ਸਿੰਘ ਬਹਾਦੁਰ ਜ਼ਿਲ੍ਹਾ ਲਾਇਬ੍ਰੇਰੀ ਸੰਗਰੂਰ ਦੇ ਲੋਕਾਂ ਨੂੰ ਸਮਰਪਿਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕੰਪਿਊਟਰ ਸੈਕਸ਼ਨ, ਏਅਰ ਕੰਡੀਸ਼ਨਿੰਗ, ਆਰਓ ਵਾਟਰ ਸਪਲਾਈ ਤੇ ਆਧੁਨਿਕ ਲੈਂਡ ਸਕੇਪਿੰਗ ਸਣੇ ਇਸ ਲਾਇਬ੍ਰੇਰੀ ਵਿਚ ਲਗਭਗ 250 ਵਿਦਿਆਰਥੀਆਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਵਾਲੀ ਇਸ ਲਾਇਬ੍ਰੇਰੀ ਨੂੰ 1.12 ਕਰੋੜ ਰੁਪਏ ਦੀ ਲਾਗਤ ਨਾਲ ਇਕ ਆਦਰਸ਼ ਲਾਇਬ੍ਰੇਰੀ ਵਜੋਂ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ 28 ਹੋਰ ਲਾਇਬ੍ਰੇਰੀਆਂ ਇਕੱਲੇ ਸੰਗਰੂਰ ਜ਼ਿਲ੍ਹੇ ਵਿਚ ਬਣਾਈਆਂ ਜਾਣਗੀਆਂ। CM ਮਾਨ ਨੇ ਕਿਹਾ ਕਿ ਆਮ ਆਦਮੀ ਨੂੰ ਫਾਇਦਾ ਦੇਣ ਲਈ ਸੂਬੇ ਭਰ ਦੀ ਲਾਇਬ੍ਰੇਰੀ ਦਾ ਇਸੇ ਤਰਜ ‘ਤੇ ਨਵੀਨੀਕਰਨ ਕੀਤਾ ਜਾਵੇਗਾ। ਵਿਦਿਆਰਥੀਆਂ ਨੂੰ ਆਈਏਐੱਸ ਤੇ ਪੀਸੀਐੱਸ ਸਣੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਮੁਫਤ ਕੋਚਿੰਗ ਦੇਣ ਲਈ ਪੰਜਾਬ ਭਰ ਵਿਚ 8 ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸੈਂਟਰ ਨਿਸ਼ਚਿਤ ਕਰਨਗੇ ਪੰਜਾਬੀ ਵਿਦਿਆਰਥੀ ਇਨ੍ਹਾਂ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਪਾਸ ਹੋ ਕੇ ਪੂਰੇ ਉਤਸ਼ਾਹ ਨਾਲ ਦੇਸ਼ ਦੀ ਸੇਵਾ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸ਼ਾਸਨਕਾਲ ਦੇ ਇਕ ਸਾਲ ਅੰਦਰ ਸੂਬੇ ਦੇ ਨੌਜਵਾਨਾਂ ਨੂੰ 30 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਤੇ ਅੱਗੇ ਭਰਤੀ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਕੰਮ ਨੂੰ ਪੜਾਅਬੱਧ ਤਰੀਕੇ ਨਾਲ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪਾਰਦਰਸ਼ੀ ਤੇ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਪ੍ਰਕਿਰਿਆ ਦੌਰਾਨ ਸਹੀ ਤਰੀਕਾ ਅਪਣਾਇਆ ਗਿਆ ਜਿਸ ਕਾਰਨ ਹੁਣ ਤੱਕ 30 ਹਜ਼ਾਰ ਨੌਕਰੀਆਂ ਵਿਚੋਂ ਇਕ ਵੀ ਨੌਕਰੀ ਨੂੰ ਅਦਾਲਤ ਵਿਚ ਚੁਣੌਤੀ ਨਹੀਂ ਮਿਲੀ।
ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਲੋਕ ਸਭਾ ਚੋਣਾਂ ਜਿੱਤਣ ਦੇ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਚੁਣੇ ਹੋਏ 100 ਪ੍ਰਤੀਨਿਧੀਆਂ ਦਾ ਅੰਕੜਾ ਛੂਹ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਆਈਪੀਐੱਸ ਬਣੇ ਲਹਿਰਾਗਾਗਾ ਦੇ ਰੋਬਿਨ ਨੂੰ ਨੌਜਵਾਨਾਂ ਸਾਹਮਣੇ ਰੂਬਰੂ ਕਰਾਉਂਦੇ ਹੋਏ ਕਿਹਾ ਕਿ ਸਿਰਫ ਸਿੱਖਿਆ ਨਾਲ ਹੀ ਮੁਸ਼ਕਲਾਂ ‘ਤੇ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਮੁਲਕ ਦਾ ਪ੍ਰਥਮ ਸੂਬਾ ਬਣ ਕੇ ਉਭਰੇਗਾ।
ਵੀਡੀਓ ਲਈ ਕਲਿੱਕ ਕਰੋ -: