ਪੰਜਾਬ ਪੁਲਿਸ ਦੇ ਸਾਬਕਾ AIG ਰਾਜਜੀਤ ਸਿੰਘ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਹੈ। ਦਰਅਸਲ ਪਿਛਲੇ ਕਈ ਦਿਨਾਂ ਤੋਂ ਫ਼ਰਾਰ ਚੱਲ ਰਹੇ ਸਾਬਕਾ ਏਆਈਜੀ ਰਾਜਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਮੁਹਾਲੀ ਅਦਾਲਤ ਨੇ ਹੁਣ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।
ਦੱਸ ਦਈਏ ਕਿ ਰਾਜਜੀਤ ਖਿਲਾਫ ਮੋਹਾਲੀ ਕੋਰਟ ਤੋਂ ਤੀਜੀ ਵਾਰ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਰਾਜਜੀਤ ਦੀ ਉਸ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ, ਜਿਸ ਵਿਚ ਉਸ ਦੇ ਖਿਲਾਫ ਦੋ ਵਾਰ ਪਹਿਲਾਂ ਜਾਰੀ ਕੀਤੇ ਗਏ ਗੈਰ-ਜ਼ਮਾਨਤੀ ਵਾਰੰਟਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ।
ਹਾਲਾਂਕਿ ਐਸਟੀਐਫ ਨੇ ਰਾਜਜੀਤ ਨੂੰ ਭਗੌੜਾ ਐਲਾਨਣ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੰਦਿਆਂ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਦੇ ਨਾਲ ਹੀ ਰਾਜਜੀਤ ਸਿੰਘ ਖਿਲਾਫ ਇਕ ਵਾਰ ਫਿਰ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਵੀ ਸਾਬਕਾ ਏਆਈਜੀ ਰਾਜਜੀਤ ਸਿੰਘ ਦੇ ਕਰੀਬੀਆਂ ‘ਤੇ ਪੁਲਿਸ ਲਗਾਤਾਰ ਨਜ਼ਰ ਰੱਖ ਰਹੀ ਸੀ। ਰਾਜਜੀਤ ਸਿੰਘ ਦੇ ਕਈ ਨਜ਼ਦੀਕੀ ਰਿਸ਼ਤੇਦਾਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮਾਲ ਵਿਭਾਗ ਵੱਲੋਂ ਦਿੱਤੇ ਗਏ ਦਸਤਾਵੇਜ਼ਾਂ ਦੇ ਆਧਾਰ ’ਤੇ ਵਿਜੀਲੈਂਸ ਟੀਮ ਵੀ ਜਾਂਚ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਦੇ 8 ਗੈਂਗਸਟਰਾਂ ‘ਤੇ ਐਲਾਨਿਆ ਗਿਆ 5 ਲੱਖ ਤੱਕ ਦਾ ਇਨਾਮ
ਦੱਸ ਦੇਈਏ ਕਿ ਏਆਈਜੀ ਰਾਜਜੀਤ ਸਿੰਘ ਨੂੰ ਪੰਜਾਬ ਸਰਕਾਰ ਪਹਿਲਾਂ ਹੀ ਬਰਖਾਸਤ ਕਰ ਚੁੱਕੀ ਹੈ। ਏਆਈਜੀ ਰਾਜਜੀਤ ਸਿੰਘ ਦਾ ਨਾਂ ਹਾਈ ਕੋਰਟ ਦੀ ਰਿਪੋਰਟ ਵਿੱਚ ਆਇਆ ਸੀ, ਜਿਸ ਤੋਂ ਬਾਅਦ ਸੀਐਮ ਮਾਨ ਨੇ ਏਆਈਜੀ ਦੀ ਜਾਇਦਾਦ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਸਨ। ਉਦੋਂ ਤੋਂ ਰਾਜਜੀਤ ਸਿੰਘ ਫਰਾਰ ਹੈ, ਜਿਸ ‘ਤੇ ਕਈ ਜ਼ਿਲ੍ਹਿਆਂ ਦੇ ਐਸਐਸਪੀ ਰਹਿੰਦਿਆਂ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦਾ ਦੋਸ਼ ਹੈ। ਤਰਨਤਾਰਨ ਵਿੱਚ ਐਸਐਸਪੀ ਹੁੰਦਿਆਂ ਰਾਜਜੀਤ ਸਿੰਘ ਐਨਡੀਪੀਡੀਐਸ ਐਕਟ ਦੀ ਉਲੰਘਣਾ ਕਰਕੇ ਨਸ਼ਿਆਂ ਦੇ ਕੇਸਾਂ ਦੀ ਜਾਂਚ ਕਰ ਰਹੇ ਹੈੱਡ ਕਾਂਸਟੇਬਲ ਇੰਦਰਜੀਤ ਨੂੰ ਮਿਲ ਰਿਹਾ ਸੀ। ਜਦੋਂ ਇੰਦਰਜੀਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤਾਂ ਉਸ ਨੇ ਏਆਈਜੀ ਰਾਜਜੀਤ ਸਿੰਘ ਦਾ ਨਾਂ ਲੈਂਦਿਆਂ ਦੱਸਿਆ ਸੀ ਕਿ ਏਆਈਜੀ ਰਾਜਜੀਤ ਸਿੰਘ ਵੀ ਉਸ ਦਾ ਜੁਰਮ ਵਿੱਚ ਸਾਥੀ ਹੈ।
ਵੀਡੀਓ ਲਈ ਕਲਿੱਕ ਕਰੋ -: