ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ । ਜ਼ਿਲ੍ਹੇ ਦੇ ਮਾਛਿਲ ਸੈਕਟਰ ਦੇ ਕਾਲਾ ਜੰਗਲ ਵਿੱਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ । ਕਸ਼ਮੀਰ ਜ਼ੋਨ ਪੁਲਿਸ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਸੰਯੁਕਤ ਆਪ੍ਰੇਸ਼ਨ ਵਿੱਚ ਫੌਜ ਤੇ ਪੁਲਿਸ ਨੇ ਕੁਪਵਾੜਾ ਦੇ ਮਾਛਿਲ ਸੈਕਟਰ ਦੇ ਕਾਲਾ ਜੰਗਲ ਵਿੱਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਪੀਓਜੇਕੇ ਤੋਂ ਭਾਰਤੀ ਸਰਹੱਦ ਵੱਲ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ । ਇਸ ਦੌਰਾਨ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਢੇਰ ਦਿੱਤਾ । ਸੁਰੱਖਿਆ ਬਲਾਂ ਨੇ ਸਬੰਧਿਤ ਇਲਾਕੇ ਨੂੰ ਘੇਰ ਲਿਆ ਹੈ । ਇਸ ਮੌਕੇ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ ।
ਇਹ ਵੀ ਪੜ੍ਹੋ: ਪੰਜਾਬ ਵਿਚ ਬਦਲੇਗਾ ਮੌਸਮ ਦਾ ਮਿਜ਼ਾਜ਼, 24 ਤੋਂ 29 ਜੂਨ ਤੱਕ ਬਣੇ ਮੀਂਹ ਦੇ ਆਸਾਰ
ਇਸ ਤੋਂ ਪਹਿਲਾਂ 16 ਜੂਨ ਸ਼ੁੱਕਰਵਾਰ ਨੂੰ ਕੁਪਵਾੜਾ ਜ਼ਿਲ੍ਹੇ ਦੇ ਕੇਰਨ ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨੇ ਪੰਜ ਪਾਕਿਸਤਾਨੀ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। LOC ‘ਤੇ ਰਾਤ ਭਰ ਹੋਈ ਮੁੱਠਭੇੜ ‘ਚ ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ । ਪੂਰੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ । ਫੌਜ ਦੇ ਅਧਿਕਾਰੀ ਗਿਰੀਸ਼ ਕਾਲੀਆ ਨੇ ਦੱਸਿਆ ਕਿ ਕੰਟਰੋਲ ਰੇਖਾ ‘ਤੇ ਜਮਾਗੁੰਡ ਇਲਾਕੇ ਵਿੱਚ ਘੁਸਪੈਠ ਦੀ ਸੂਚਨਾ ‘ਤੇ ਸੁਰੱਖਿਆ ਬਲਾਂ ਨੇ ਕਈ ਥਾਵਾਂ ‘ਤੇ ਮੋਰਚਾ ਲਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: