ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-34 ਪ੍ਰਦਰਸ਼ਨੀ ਮੈਦਾਨ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਗੁ. ਕਰਤਾਰਪੁਰ ਸਾਹਿਬ ਪੰਜਾਬ ਤੋਂ ਸਿਰਫ 4-5 ਕਿਲੋਮੀਟਰ ਦੀ ਦੂਰੀ ‘ਤੇ ਹੈ, ਪਰ ਜਦੋਂ ਦੇਸ਼ ਦੀ ਵੰਡ ਹੋਈ ਤਾਂ ਜੇ ਕਾਂਗਰਸ ਦੇ ਲੋਕਾਂ ਨੂੰ ਆਜ਼ਾਦੀ ਦਿਵਾਉਣ ਦੀ ਕਾਹਲ ਨਾ ਹੁੰਦੀ ਤਾਂ ਉਸ ਸਮੇਂ ਕਰਤਾਰਪੁਰ ਸਾਹਿਬ ਭਾਰਤ ਦਾ ਹਿੱਸਾ ਹੁੰਦਾ।
ਉਨ੍ਹਾਂ ਕਿਹਾ ਕਿ ਜੇ ਕਿਸੇ ਨੇ ਇਸ ਦਰਦ ਨੂੰ ਪਹਿਲੀ ਵਾਰ ਸਮਝਿਆ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਉਨ੍ਹਾਂ ਕਿਹਾ ਕਿ ਅੱਜ ਕਰਤਾਰਪੁਰ ਸਾਹਿਬ ਸਾਡੇ ਨਾਲ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ 9 ਸਾਲਾਂ ‘ਚ ਕੀ ਕੀਤਾ, ਇਹ ਲੋਕ ਹੀ ਬਿਹਤਰ ਜਾਣਦੇ ਹਨ।
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਚੰਡੀਗੜ੍ਹ ਦੇ ਸੈਕਟਰ-34 ਪ੍ਰਦਰਸ਼ਨੀ ਮੈਦਾਨ ਵਿੱਚ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਪੰਜਾਬ ਤੋਂ ਮਹਿਜ਼ 4-5 ਕਿਲੋਮੀਟਰ ਦੀ ਦੂਰੀ ‘ਤੇ ਹੈ, ਪਰ ਜਦੋਂ ਦੇਸ਼ ਦੀ ਵੰਡ ਹੋਈ ਤਾਂ ਜੇ ਕਾਂਗਰਸ ਦੇ ਲੋਕਾਂ ਨੂੰ ਆਜ਼ਾਦੀ ਦਿਵਾਉਣ ਦੀ ਕਾਹਲ ਨਾ ਹੁੰਦੀ ਤਾਂ ਉਸ ਵੇਲੇ ਕਰਤਾਰਪੁਰ ਸਾਹਿਬ ਭਾਰਤ ਦਾ ਹਿੱਸਾ ਹੁੰਦਾ।
ਉਨ੍ਹਾਂ ਕਿਹਾ ਕਿ ਜੇ ਕਿਸੇ ਨੇ ਇਸ ਦਰਦ ਨੂੰ ਪਹਿਲੀ ਵਾਰ ਸਮਝਿਆ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਉਨ੍ਹਾਂ ਕਿਹਾ ਕਿ ਅੱਜ ਕਰਤਾਰਪੁਰ ਸਾਹਿਬ ਸਾਡੇ ਨਾਲ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ 9 ਸਾਲਾਂ ‘ਚ ਕੀ ਕੀਤਾ, ਇਹ ਲੋਕ ਹੀ ਬਿਹਤਰ ਜਾਣਦੇ ਹਨ।
ਇਹ ਵੀ ਪੜ੍ਹੋ : ਨਿਯਮਾਂ ਨੂੰ ਛਿੱਕੇ ਟੰਗ ਕੇ ਪੱਕੇ ਕੀਤੇ 138 ਮੁਲਾਜ਼ਮ, ਵਿਜੀਲੈਂਸ ਵੱਲੋਂ ਜਾਂਚ ਸ਼ੁਰੂ
ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕੁਝ ਸਾਲ ਪਹਿਲਾਂ ਤੱਕ ਭਾਰਤ ਦੀਆਂ ਗੱਲਾਂ ਨੂੰ ਵਿਸ਼ਵ ਮੰਚ ‘ਤੇ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ ਸੀ ਪਰ ਅੱਜ ਜਦੋਂ ਭਾਰਤ ਵਿਸ਼ਵ ਮੰਚ ‘ਤੇ ਬੋਲਦਾ ਹੈ ਤਾਂ ਲੋਕ ਖੁੱਲ੍ਹੇ ਕੰਨਾਂ ਨਾਲ ਸੁਣਦੇ ਹਨ। ਭਰਤ ਦਾ ਸਿਰ ਉੱਚਾ ਰੱਖਿਆ ਹੋਇਆ ਹੈ। ਉਨ੍ਹਾਂ ਨੇ ਉਸ ਦਿਨ ਨੂੰ ਵੀ ਯਾਦ ਕੀਤਾ ਜਦੋਂ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਕਿਹਾ ਸੀ ਕਿ ‘ਮੈਂ ਮਿੱਟੀ ਦੀ ਸਹੁੰ ਖਾਂਦਾ ਹਾਂ ਮੈਂ ਦੇਸ਼ ਨੂੰ ਝੁਕਣ ਨਹੀਂ ਦਿਆਂਗਾ। ਪ੍ਰਧਾਨ ਮੰਤਰੀ ਮੋਦੀ ਨੇ ਜੋ ਕਿਹਾ ਉਹ ਕਰ ਕੇ ਦਿਖਾਇਆ ਹੈ ਅਤੇ ਇਸ ਐਲਾਨ ਨੂੰ ਆਪਣੀ ਜ਼ਿੰਦਗੀ ਵਿਚ ਸੱਚ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: